ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦੇ ਚਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਅਪਣੇ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ ਹੈ। ਸੰਯੁਕਤ ਸਮਾਜ ਮੋਰਚਾ ਵੱਲੋਂ ਜਿੱਥੇ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਉੱਥੇ ਹੀ ਸੰਯੁਕਤ ਸਮਾਜ ਮੋਰਚਾ ਉਮੀਦਵਾਰ ਪਾਰਟੀ ਦੀ ਟਿਕਟ ਤੋਂ ਲੜਨ ਤੋਂ ਪਿੱਛੇ ਹਟ ਰਹੇ ਹਨ। ਇਸੇ ਤਹਿਤ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਭਦੌੜ ਤੋਂ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਭਗਵੰਤ ਸਮਾਓ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚਾ ਮੋਰਚਾ ਨਹੀਂ ਰਿਹਾ ਸਗੋਂ ਇਹ ਇੱਕ ਸਿਆਸੀ ਪਾਰਟੀ ਬਣ ਚੁੱਕਿਆ ਹੈ ਅਤੇ ਵੱਖ ਵੱਖ ਪਾਰਟੀਆਂ ਤੋਂ ਨਾਖੁਸ਼ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਾਰਟੀ ਲਈ ਕੰਮ ਕਰ ਰਹੇ ਆਗੂਆਂ ਨੂੰ ਟਿਕਟਾਂ ਨਹੀਂ ਦਿੱਤੀਆਂ ਜਾ ਰਹੀਆਂ, ਮੋਰਚੇ ਨੇ ਸੰਘਰਸ਼ਸ਼ੀਲ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।