ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਮੁੜ ਹਰਿਆ-ਭਰਿਆ ਬਣਾਉਣ ਅਤੇ ਮਨੁੱਖੀ ਜੀਵਨ ਲਈ ਨਰੋਆ ਵਾਤਾਵਰਣ ਯਕੀਨੀ ਬਨਾਉਣ ਲਈ ਜੰਗਲਾਂ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਇਸ ਕਰਕੇ ਅੰਤਰਰਾਸ਼ਟਰੀ ਜੰਗਲਾਤ ਦਿਵਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪੂਰੇ ਜੋਸ਼ ਨਾਲ ਅੱਗੇ ਆਉਣਾ ਚਾਹੀਦਾ ਹੈ।
ਧਰਮਸੋਤ ਨੇ ਅੰਤਰਰਾਸ਼ਟਰੀ ਜੰਗਲਾਤ ਦਿਵਸ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ‘ਚ ਪਿਛਲੇ ਚਾਰ ਸਾਲਾਂ ਦੌਰਾਨ ਘਰ-ਘਰ ਹਰਿਆਲੀ ਸਕੀਮ ਅਧੀਨ ਸਭ ਤੋਂ ਵੱਧ ਇਕ ਕਰੋੜ ਬੂਟੇ ਲਗਾ ਕੇ ਪੰਜਾਬ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਅੱਗੇ ਕਿਹਾ, “ਅਸੀਂ ਇਸ ਸਾਲ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਸਮਾਗਮ ਨੂੰ ਇਸੇ ਉਤਸ਼ਾਹ ਨਾਲ ਮਨਾਵਾਂਗੇ ਅਤੇ ਸਾਫ-ਸੁਥਰੇ ਵਾਤਾਵਰਣ ਦੇ ਮਿਸ਼ਨ ਨੂੰ ਅੱਗੇ ਵਧਾਵਾਂਗੇ।