ਚੰਡੀਗੜ੍ਹ: ਸਮਸਤ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ 19 ਨਵੰਬਰ ਨੂੰ ਮਨਾਏ ਜਾ ਰਹੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਤੋਂ ਸੜਕੀ ਰਸਤੇ ਰਾਹੀ ਰਵਾਨਾ ਹੋਣ ਵਾਲੇ ਪਹਿਲੇ ਜਥੇ ਦੇ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਭਾਜਪਾ ਆਗੂਆਂ ਦਾ ਜਥਾ ਵੀ ਪਾਕਿਸਤਾਨ ਰਵਾਨਾ ਹੋਵੇਗਾ।
ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਦੱਸਿਆ ਕਿ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਜਾਣ ਵਾਲੇ ਜਥੇ ‘ਚ ਸੁਖਵੰਤ ਸਿੰਘ ਧਨੌਲਾ, ਜਸਵਿੰਦਰ ਸਿੰਘ ਢਿੱਲੋਂ, ਐੱਸ.ਐਸ. ਚੰਨੀ, ਹਰਜੀਤ ਸਿੰਘ ਗਰੇਵਾਲ, ਬਿਕਰਮਜੀਤ ਸਿੰਘ ਚੀਮਾ, ਰਜਿੰਦਰ ਮੋਹਨ ਸਿੰਘ ਛੀਨਾ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਤੀਕਸ਼ਨ ਸੂਦ, ਸ਼ਿਵਬੀਰ ਸਿੰਘ ਰਾਜਨ, ਮਨਜੀਤ ਸਿੰਘ ਰਾਏ ਅਤੇ ਕੇ.ਡੀ. ਭੰਡਾਰੀ ਆਦਿ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ :Guru Nanak Gurpurab 2021: ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ