ਪੰਜਾਬ

punjab

ETV Bharat / city

ਪੰਜਾਬ ਭਾਜਪਾ ਚ ਵੱਡੇ ਬਦਲਾਅ ਦੀ ਤਿਆਰੀ, ਜਾਖੜ ਸਮੇਤ ਸਾਬਕਾ ਮੰਤਰੀਆਂ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ !

ਪੰਜਾਬ ਵਿੱਚ ਅਗਾਮੀ ਲੋਕ ਸਭਾ ਚੋਣਾਂ ਦੇ ਚੱਲਦਿਆਂ ਭਾਜਪਾ ਵਲੋਂ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਚੱਲਦਿਆਂ ਭਾਜਪਾ ਵਲੋਂ ਪੰਜਾਬ ਭਾਜਪਾ ਇਕਾਈ ਵਿੱਚ ਵੱਡੇ ਬਦਲਾਅ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੰਜਾਬ ਭਾਜਪਾ ਚ ਵੱਡੇ ਬਦਲਾਅ ਦੀ ਤਿਆਰੀ
ਪੰਜਾਬ ਭਾਜਪਾ ਚ ਵੱਡੇ ਬਦਲਾਅ ਦੀ ਤਿਆਰੀ

By

Published : Aug 28, 2022, 9:24 AM IST

Updated : Aug 28, 2022, 9:35 AM IST

ਚੰਡੀਗੜ੍ਹ: ਪੰਜਾਬ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਭਾਜਪਾ ਵੱਡੇ ਬਦਲਾਅ ਦੀ ਤਿਆਰੀ ਵਿੱਚ ਹੈ। ਜਿਸ ਵਿੱਚ ਕਾਂਗਰਸ ਵਿਚੋਂ ਆਏ ਸੁਨੀਲ ਜਾਖੜ ਸਮੇਤ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਬਦਲਿਆ ਜਾ ਸਕਦਾ ਹੈ। ਉਨ੍ਹਾਂ ਦਾ 3 ਸਾਲ ਦਾ ਕਾਰਜਕਾਲ ਜਨਵਰੀ 'ਚ ਖਤਮ ਹੋ ਰਿਹਾ ਹੈ। ਹਾਲਾਂਕਿ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਿੱਚ ਸਤੰਬਰ ਮਹੀਨੇ ਵਿੱਚ ਹੀ ਫੇਰਬਦਲ ਕੀਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਠੀ ਮੰਗ: ਸੂਤਰਾਂ ਦੀ ਮੰਨੀਏ ਤਾਂ ਕੁਝ ਦਿਨ ਪਹਿਲਾਂ ਮੁੱਲਾਂਪੁਰ 'ਚ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਵੀ ਇਹ ਮੰਗ ਉਠੀ ਹੈ। ਜਿਸ ਤੋਂ ਬਾਅਦ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ ਸਤੰਬਰ ਵਿੱਚ ਪੰਜਾਬ ਆ ਰਹੇ ਹਨ। ਸੂਬੇ ਤੋਂ ਮੋਰਚੇ ਤੱਕ ਅਤੇ ਇੱਥੋਂ ਤੱਕ ਕਿ ਜ਼ਿਲ੍ਹਾ ਪੱਧਰ 'ਤੇ ਵੀ ਬਦਲਾਅ ਕੀਤੇ ਜਾ ਸਕਦੇ ਹਨ।

ਵਿਧਾਨ ਸਭਾ ਚੋਣਾਂ ਵਿੱਚ ਕਮਜ਼ੋਰ ਪ੍ਰਦਰਸ਼ਨ: ਪਿਛਲੀਆਂ ਚੋਣਾਂ ਵਿੱਚ ਭਾਜਪਾ ਦਾ ਪ੍ਰਦਰਸ਼ਨ ਕਮਜ਼ੋਰ ਰਿਹਾ ਸੀ। ਭਾਜਪਾ ਨੇ 117 'ਚੋਂ 73 ਸੀਟਾਂ 'ਤੇ ਚੋਣ ਲੜੀ ਪਰ ਸਿਰਫ 2 ਸੀਟਾਂ ਹੀ ਜਿੱਤ ਸਕੀ। ਪਾਰਟੀ ਨੂੰ ਸਿਰਫ਼ 6.6% ਵੋਟਾਂ ਮਿਲੀਆਂ। 73 ਵਿੱਚੋਂ 54 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਇਸ ਕਾਰਨ ਪਾਰਟੀ ਅੰਦਰ ਲੀਡਰਸ਼ਿਪ ਬਦਲਣ ਦੀ ਮੰਗ ਉੱਠ ਰਹੀ ਹੈ।

ਭਾਜਪਾ 13 ਲੋਕ ਸਭਾ ਸੀਟਾਂ 'ਤੇ ਇਕੱਲੇ ਲੜੇਗੀ: ਪੰਜਾਬ ਵਿੱਚ ਭਾਜਪਾ ਦਾ ਪਹਿਲਾਂ ਅਕਾਲੀ ਦਲ ਨਾਲ ਗਠਜੋੜ ਸੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਭਾਜਪਾ ਸਿਰਫ 3 ਸੀਟਾਂ 'ਤੇ ਚੋਣ ਲੜਦੀ ਸੀ। ਇਸ ਵਾਰ ਭਾਜਪਾ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸ ਦੇ ਲਈ ਭਾਜਪਾ ਪੰਜਾਬ ਵਿੱਚ ਵੱਡੇ ਚਿਹਰਿਆਂ ਨੂੰ ਅੱਗੇ ਲਿਆਉਣਾ ਚਾਹੁੰਦੀ ਹੈ। ਜੋ ਪੰਜਾਬ ਵਿਚ ਪਾਰਟੀ ਦਾ ਭਰੋਸੇਯੋਗ ਚਿਹਰਾ ਬਣ ਸਕਦਾ ਹੈ ਅਤੇ ਭਾਜਪਾ ਦੇ ਖਿਲਾਫ ਬਣੇ ਮਾਹੌਲ ਨੂੰ ਤੋੜ ਸਕਦਾ ਹੈ।

ਕਈ ਦਿੱਗਜ ਕਾਂਗਰਸੀ ਪੰਜਾਬ ਭਾਜਪਾ ਵਿੱਚ ਸ਼ਾਮਲ: ਪੰਜਾਬ ਵਿੱਚ ਹਾਲ ਹੀ ਵਿੱਚ ਕਈ ਸੀਨੀਅਰ ਕਾਂਗਰਸੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਜਿਸ ਵਿੱਚ ਸੁਨੀਲ ਜਾਖੜ ਤੋਂ ਇਲਾਵਾ ਸਾਬਕਾ ਮੰਤਰੀ ਬਲਬੀਰ ਸਿੱਧੂ, ਰਾਜਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ ਅਤੇ ਸ਼ਾਮ ਸੁੰਦਰ ਅਰੋੜਾ ਦੇ ਨਾਂ ਸ਼ਾਮਲ ਹੈ। ਇਸ ਤੋਂ ਇਲਾਵਾ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਵੀ ਪਹਿਲਾਂ ਕਾਂਗਸ ਤੋਂ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ।

ਇਹ ਵੀ ਪੜ੍ਹੋ:Social Media ਫੇਮ ਪਾਉਣ ਲਈ ਘਰੋਂ ਨਿਕਲਣੀਆਂ ਨਾਬਾਲਗ ਵਿਦਿਆਰਥਣਾਂ,Golden Temple ਤੋਂ ਬਰਾਮਦ

Last Updated : Aug 28, 2022, 9:35 AM IST

ABOUT THE AUTHOR

...view details