ਚੰਡੀਗੜ੍ਹ : ਪੰਜਾਬ ਭਾਜਪਾ ਵਿਧਾਇਕ ਅਰੁਣ ਨਾਰੰਗ ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਵਰਕਰਾਂ ਤੋਂ ਲੈ ਕੇ ਸੂਬਾ ਪ੍ਰਧਾਨ ਤਕ ਗੁੱਸਾ ਹੈ ਤੇ ਉਹ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਕੱਪੜੇ ਉਤਾਰ ਕੇ ਧਰਨਾ ਦੇ ਰਹੇ ਹਨ ਅਤੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਚਰਮਰਾ ਚੁੱਕੀ ਹੈ ਜਿਸ ਕਾਰਨ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ।
ਜਦੋਂ ਲੋਕ ਨੁਮਾਇੰਦੀਆਂ ਨੂੰ ਸ਼ਰੇਬਾਜ਼ਾਰ ਅਲਫ਼ ਨੰਗਾ ਕੀਤਾ ਜਾਣ ਲੱਗਾ ਹੋਵੇ ਤਾਂ ਅਮ ਸ਼ਹਿਰੀ ਦਾ ਕੀ ਹਾਲ ਹੋਵੇਗਾ ਇਸ ਦਾ ਅੰਦਾਜ਼ਾ ਸਹਿਜੇ ਹਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਹਰ ਫਰੰਟ 'ਤੇ ਫ਼ੇਲ੍ਹ ਹੋ ਚੁੱਕੀ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ।
ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਦੀ ਕੋਠੀ ਅੱਗੇ ਉਤਾਰੇ ਕੱਪੜੇ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਕੈਪਟਨ ਸਰਕਾਰ ਦੀਆਂ ਚਾਰ ਸਾਲਾ ਪ੍ਰਾਪਤੀਆਂ ਬਾਰੇ ਕੀਤੇ ਦਾਅਵਿਆਂ ਦਾ ਖੰਡਨ ਕਰਨ ਲਈ ਮਲੋਟ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ। ਉਧਰ ਇਸ ਸਭ ਦਾ ਖੇਤੀ ਕਾਨੂੰਨਾਂ ਦੀ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੂੰ ਪਤਾ ਲੱਗ ਗਿਆ ਤੇ ਉਹ ਮੌਕੇ ਤੇ ਪਹੁੰਚ ਗਏ। ਉਥੇ ਕਿਸਾਨਾ ਨਾਲ ਬਹਿਸਬਾਜ਼ੀ ਹੋਣ ਤੋਂ ਬਾਅਦ ਮਾਮਲਾ ਵਧ ਗਿਆ ਤੇ ਕਿਸਾਨਾਂ ਨੇ ਨਾਰੰਗ ਨੂੰ ਅਲਫ਼ ਨੰਗਾ ਕਰ ਦਿੱਤਾ। ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।
ਹਾਲਾਂਕਿ ਵਿਧਾਇਕ ਨਾਰੰਗ ਨਾਲ ਵਾਪਰੀ ਇਸ ਘਟਨਾਂ ਨੂ ਲੈ ਕੇ ਮੁੱਖ ਮੰਤਰੀ ਵੀ ਸਖ਼ਤ ਦਿਖਾਈ ਦਿੱਤੇ। ਉਨ੍ਹਾਂ ਜਿਥੇ ਇਸ ਮਾਮਲੇ ਦੀ ਨਿਖੇਧੀ ਕੀਤੀ ਤੇ ਡੀਜੀਪੀ ਨੂੰ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਪੁਲਿਸ ਨੇ 7 ਮੁਲਜ਼ਮਾਂ ਨੂੰ ਨਾਮਜ਼ਕ ਕਰਨ ਕੇ 300 ਲੋਕਾਂ ਖ਼ਿਲਾਫ਼ ਪਰਚਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।