ਚੰਡੀਗੜ੍ਹ: ਸ਼ਾਹੀ ਸ਼ਹਿਰ ਪਟਿਆਲਾ ਵਿਖੇ ਹਿੰਦੂ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਭਿਆਨਕ ਝੜਪ ਹੋਈ। ਇਸ ਝੜਪ ਦੇ ਦੌਰਾਨ ਸ਼ਹਿਰ ’ਚ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਵੱਲੋਂ ਹੁਣ ਸੂਬੇ ਦੀ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਇਸ ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ ਗਿਆ। ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਟਿਆਲਾ ਦੀ ਘਟਨਾ ਬਹੁਤ ਦੀ ਦੁਖਦਾਈ ਹੈ। ਪੰਜਾਬ ਚ ਆਪਸੀ ਭਾਈਚਾਰੇ ਨੂੰ ਬਣਾਏ ਰੱਖਣਾ ਹੈ। ਇਸ ਮਾਮਲੇ ਤੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਾਕਾਮ ਰਹੀ। ਬੀਤੇ ਦੱਸ ਦਿਨ ਤੋਂ ਇਹ ਸਭ ਕੁਝ ਚਲ ਰਿਹਾ ਸੀ ਸਾਰਿਆਂ ਨੂੰ ਪਤਾ ਸੀ।
ਅਸਲੀ ਮੁੱਦਿਆਂ ਤੋਂ ਭਟਕਾ ਰਹੀ ਸਰਕਾਰ: ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਲੋਕਾਂ ਨੂੰ ਅਸਲ ਮੁੱਦਿਆਂ ਤੋਂ ਭਟਕਾ ਰਹੀ ਹੈ। ਕੀ ਦਿੱਲੀ ਦੀ ਤਰਜ਼ ਤੇ ਆਪ ਪੰਜਾਬ ਚ ਇਹ ਸਭ ਤਾਂ ਨਹੀਂ ਕਰਵਾ ਰਹੀ ਹੈ। ਬਿਜਲੀ ਮੁੱਦੇ ’ਤੇ ਧਰਨੇ ਲੱਗੇ ਹਨ। ਲੋਕਾਂ ਆਮ ਆਦਮੀ ਪਾਰਟੀ ਦੇ ਵਾਅਦਿਆਂ ਬਾਰੇ ਕੁਝ ਨਾ ਪੁੱਛੇ ਤਾਂ ਕਰਕੇ ਲੋਕਾਂ ਨੂੰ ਭਟਕਾਉਣ ਦੀ ਤਾਂ ਨਹੀਂ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਉੱਚ ਪੱਧਰੀ ਹੋਣੀ ਚਾਹੀਦੀ ਹੈ ਜਾਂਚ: ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਕਿ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਪੰਜਾਬ ਵਿੱਚ ਸ਼ਾਂਤੀ ਆਈ ਹੈ, ਇਸ ਨੂੰ ਵਿਗਾੜਿਆ ਨਹੀਂ ਜਾਣਾ ਚਾਹੀਦਾ। ਸਰਕਾਰ ਨੂੰ ਇਸ ਮਾਮਲੇ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਇਸ ਘਟਨਾ ਪਿੱਛੇ ਕਿਹੜੀਆਂ ਤਾਕਤਾਂ ਦਾ ਹੱਥ ਹੈ, ਉਨ੍ਹਾਂ ਨੂੰ ਬੇਨਕਾਬ ਕਰਨਾ ਸਰਕਾਰ ਦਾ ਕੰਮ ਹੈ। ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
'ਪੰਜਾਬ ਸਰਕਾਰ ਨਾਕਾਮ': ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਦੀ ਬਦਕਿਸਮਤੀ ਹੈ ਕਿ ਉੱਥੇ ਖਾਲਿਸਤਾਨ ਦੇ ਨਾਅਰੇ ਲੱਗੇ। ਇਹ ਪਹਿਲੀ ਸਰਕਾਰ ਹੈ ਜਿਸ ਦੇ ਖਿਲਾਫ ਇੱਕ ਮਹੀਨੇ ਦੇ ਅੰਦਰ ਹੀ ਅਜਿਹਾ ਮਾਹੌਲ ਬਣ ਗਿਆ ਹੋਵੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਫੈਸਲੇ ਇੱਥੋ ਨਹੀਂ, ਪੰਜਾਬ ਦੇ ਫੈਸਲੇ ਕਿਤੇ ਹੋਰ ਤੋਂ ਲਏ ਜਾ ਰਹੇ ਹਨ।
ਪਹਿਲਾਂ ਹੀ ਇਸ ਤਰ੍ਹਾਂ ਬਣਾਇਆ ਗਿਆ ਸੀ ਮਾਹੌਲ: ਪੰਜਾਬ ਬੀਜੇਪੀ ਪ੍ਰਧਾਨ ਨੇ ਕਿਹਾ ਕਿ ਪਿਛਲੇ 15 ਦਿਨਾਂ ਤੋਂ ਇਸ ਤਰ੍ਹਾਂ ਦਾ ਮਾਹੌਲ ਬਣਿਆ ਹੋਇਆ ਸੀ ਪਰ ਸਰਕਾਰ ਅਤੇ ਪ੍ਰਸ਼ਾਸਨ ਨੇ ਕੋਈ ਕਦਮ ਨਹੀਂ ਚੁੱਕਿਆ। ਭਗਵੰਤ ਮਾਨ ਦੇ ਟਵੀਟ 'ਤੇ ਅਸ਼ਵਨੀ ਸ਼ਰਮਾ ਨੇ ਕਿਹਾ, ਕੀ ਅਸੀਂ ਅੱਗ ਲੱਗਣ ਤੋਂ ਬਾਅਦ ਹੀ ਜਾਗੇਗੇ, ਪਹਿਲਾ ਹੀ ਕਦਮ ਕਿਉਂ ਨਹੀਂ ਚੁੱਕੇ ਗਏ। ਪਰ ਸਾਡਾ ਮਕਸਦ ਰਾਜਨੀਤੀ ਕਰਨਾ ਨਹੀਂ ਹੈ, ਅਸੀਂ ਚਾਹੁੰਦੇ ਹਾਂ ਕਿ ਸ਼ਾਂਤੀ ਬਣੀ ਰਹੇ।
ਇਹ ਵੀ ਪੜੋ:ਵੀਡੀਓ ਰਾਹੀਂ ਵੇਖੋ ਕਿਵੇਂ ਸੁਲਗਿਆ ਪਟਿਆਲਾ