ਚੰਡੀਗੜ੍ਹ:ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਖੇਤੀਬਾੜੀ ਖੇਤਰ ਦੀ ਤਾਂ ਖੇਤੀਬਾੜੀ ਖੇਤਰ ਦੇ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ ਹਨ।
ਖੇਤੀ ਸੈਕਟਰ ਦੇ ਲਈ 11, 560 ਕਰੋੜ ਰੁਪਏ: ਖੇਤੀ ਸੈਕਟਰ ਲਈ 2022-23 ਲਈ 11,560 ਕਰੋੜ ਰੁਪਏ ਰੱਖੇ ਗਏ ਹਨ। ਨਾਲ ਹੀ ਕਿਸਾਨਾਂ ਨੂੰ 6947 ਕਰੋੜ ਬਿਜਲੀ ਸਬਸਿਡੀ ਦਿੱਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਕੁਪਏ ਪ੍ਰਤੀ ਏਕੜ ਦਿੱਤੇ ਜਾਣਗੇ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ 450 ਕਰੋੜ ਰੁਪਏ ਰੱਖੇ ਗਏ ਹਨ।
ਖੇਤੀਬਾੜੀ ਦੀ ਡਿਜੀਟਾਈਜ਼ੇਸ਼ਨ: ਕਿਸਾਨਾਂ ਦੀ ਪ੍ਰੋਫਾਈਲ, ਜ਼ਮੀਨੀ ਰਿਕਾਰਡ ਅਤੇ ਉਪਜ ਦੀ ਆਮਦਨ ਦਾ ਬਿਓਰਾ ਡਿਜੀਟਾਈਜ਼ਡ ਕੀਤਾ ਜਾਵੇਗਾ। ਪਿੰਡ ਵੇਰਕਾ, ਅੰਮ੍ਰਿਤਸਰ ਵਿਖੇ ਇੰਡਵਿਜੂਅਲ ਕਵਿੱਕ ਫ੍ਰੀਜ਼ਿੰਗ ਤਕਨਾਲੋਜੀ ਦੀ ਸਥਾਪਨਾ ਕੀਤੀ ਜਾਵੇਗੀ ਇਸ ਦੇ ਲਈ 7 ਕਰੋੜ ਦਾ ਬਜਟ ਰੱਖਿਆ ਗਿਆ ਹੈ।