ਚੰਡੀਗੜ੍ਹ:ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ। ਖਜ਼ਾਨਾ ਮੰਤਰੀ ਹਰਪਾਲ ਚੀਮਾ ਵੱਲੋਂ ਪੇਪਰਲੱਸ ਬਜਟ ਪੇਸ਼ ਕੀਤਾ ਗਿਆ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਸਿੱਖਿਆ ਖੇਤਰ ਦੀ ਤਾਂ ਸਿੱਖਿਆ ਖੇਤਰ ਦੇ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਗਏ ਹਨ।
ਬਜਟ ’ਚ ਸਕੂਲਾਂ ਦੀ ਸਾਂਭ ਸੰਭਾਲ ਦੇ ਲਈ 123 ਕਰੋੜ ਰੁਪਏ: ਖਜ਼ਾਨਾ ਮੰਤਰੀ ਨੇ ਦੱਸਿਆ ਕਿ ਟੈਕਸ ਦੀ ਚੋਰੀ ਨੂੰ ਰੋਕਣ ਦੇ ਲਈ ਟੈਕਸ ਇੰਟੈਲੀਜੈਂਸ ਯੂਨਿਟ ਬਣਾਉਣ ਦਾ ਐਲਾਨ ਕੀਤਾ। ਪੰਜਾਬ ਦੇ ਬਜਟ ’ਚ ਪਿਛਲੇ ਸਾਲ ਨਾਲੋਂ 14.20 ਫੀਸਦ ਦਾ ਵਾਧਾ ਹੋਇਆ ਹੈ। ਸਕੂਲ ਅਤੇ ਉੱਚ ਸਿੱਖਿਆ ਦੇ ਲਈ ਕੁੱਲ ਬਜਟ 16.27 ਫੀਸਦ ਹੈ। ਸਕੂਲਾਂ ਦੀ ਸਾਂਭ ਸੰਭਾਲ ਦੇ ਲਈ 123 ਕਰੋੜ ਰੁਪਏ ਹਨ। ਅਧਿਆਪਕਾਂ ਦੀ ਟ੍ਰੇਨਿੰਗ ਦੇ ਲਈ 30 ਕਰੋੜ ਰੁਪਏ ਜਾਰੀ ਕੀਤੇ ਜਾਣਗੇ
100 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ: ਸਕੂਲ ਆਫ ਐਮੀਨੈਂਸ ਲਈ 100 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਜਿਸ ਦੇ ਲਈ 200 ਕਰੋੜ ਰਾਖਵੇਂ ਰੱਖੇ ਗਏ ਹਨ। ਤਕਨੀਕੀ ਸਿੱਖਿਆ ਦੇ ਬਜਟ ’ਚ 47.84 ਫੀਸਦ ਦਾ ਵਾਧਾ ਹੋਇਆ ਹੈ। ਮੈਡੀਕਲ ਸਿੱਖਿਆ ’ਚ 56.60 ਫੀਸਦ ਬਜਟ ਦਾ ਵਾਧਾ ਹੋਇਆ ਹੈ। ਨਾਲ ਹੀ ਮਾਲੀਆ ਘਾਟੇ ਦੇ ਲਈ 1.99 ਫੀਸਦ ਰੱਖਿਆ ਗਿਆ ਹੈ।
ਡਿਜੀਟਲ ਕਲਾਸਰੂਮ ਲਈ 40 ਕਰੋੜ ਦਾ ਬਜਟ: ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਡਿਜੀਟਲ ਕਲਾਸਰੂਮ ਲਈ 40 ਕਰੋੜ ਦਾ ਬਜਟ ਰੱਖਿਆ ਗਿਆ ਹੈ। 500 ਸਕੂਲਾਂ ’ਚ ਡਿਜੀਟਲ ਕਲਾਸਰੂਪ ਸਥਾਪਤ ਹੋਣਗੇ। ਸਕੂਲਾਂ ਚ ਰੂਫ ਟਾਪ ਸੋਲਰ ਪੈਨਲਰ ਸਿਸਟਮ ਲਗਾਏ ਜਾਣਗੇ। 11ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਸਟਾਰਟ ਅਪ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।