ਚੰਡੀਗੜ੍ਹ:ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਹੈ। ਗੱਲ ਕੀਤੀ ਜਾਵੇ ਆਵਾਜਾਈ, ਸੜਕਾਂ-ਪੁਲ ਤੇ ਸੈਰ ਸਪਾਟਾ-ਸੱਭਿਆਚਾਰਕ ਮਾਮਲੇ ਦੀ ਤਾਂ ਇਨ੍ਹਾਂ ਦੇ ਲਈ ਖਜ਼ਾਨਾ ਮੰਤਰੀ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਗਏ ਹਨ।
ਸੈਰ ਸਪਾਟੇ ਦੇ ਸਥਾਨਾਂ ਨੂੰ ਵਿਕਸਤ ਕੀਤਾ ਜਾਵੇਗਾ: ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੇ ਸਥਾਨਾਂ ਨੂੰ ਵਿਕਸਤ ਕਰਨ ਲਈ ਇਹ ਈਕੋ, ਪੇਂਡੂ, ਸੱਭਿਆਚਾਰਕ ਅਤੇ ਧਾਰਮਿਕ ਸੈਰ-ਸਪਾਟੇ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਜੰਗਲਾਂ ਨੂੰ ਈਕੋ ਟੂਰਿਜ਼ਮ ਵਜੋਂ ਵਿਕਸਤ ਕੀਤਾ ਜਾਵੇਗਾ। ਸਾਬਕਾ ਸੈਨਿਕਾਂ ਦੀ ਭਲਾਈ ਅਤੇ ਮਦਦ ਲਈ ਮੁਹਾਲੀ ਵਿੱਚ ਓਲਡ ਏਜ ਹੋਮ ਬਣਾਇਆ ਜਾਵੇਗਾ। ਆਜਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਵੱਖ ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।