ਚੰਡੀਗੜ੍ਹ: ਸੱਤਾ ਹਾਸਿਲ ਕਰਨ ਤੋਂ ਬਾਅਦ ਪੰਜਾਬ ਦੀ ਮਾਨ ਸਰਕਾਰ ਵੱਲੋਂ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨ। ਸੀਐੱਮ ਮਾਨ ਦੇ ਫੈਸਲਿਆਂ ਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਵੀ ਧਿਆਨ ਚ ਰੱਖਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸੀਐੱਮ ਮਾਨ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ’ਚ ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦਾ ਬਜਟ ਕਾਗਜ਼ ਰਹਿਤ ਹੋਵੇਗਾ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
ਇਸ ਸਬੰਧੀ ’ਚ ਸੀਐੱਮ ਮਾਨ ਵੱਲੋਂ ਕੀਤੇ ਗਏ ਟਵੀਟ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ਹੋਵੇਗਾ। ਜਿਸ ਨਾਲ ਖਜ਼ਾਨੇ ਦੇ ਲਗਭਗ 21 ਲੱਖ ਰੁਪਏ ਬਚਣਗੇ। ਨਾਲ ਹੀ 34 ਟਨ ਕਾਗਜ਼ ਦੀ ਵੀ ਬਚਤ ਹੋਵੇਗੀ। ਜਿਸ ਤੋਂ ਸਾਫ ਹੈ ਕਿ 814 ਤੋਂ 834 ਦੇ ਕਰੀਬ ਦਰਖਤ ਵੀ ਬਚਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਈ ਗਵਰਨਸ ਵੱਲ ਇੱਕ ਹੋਰ ਵੱਡਾ ਕਦਮ ਹੈ।