ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਗ ਦੀ ਅਗਵਾਈ 'ਚ ਪੰਜਾਬ ਦੀ ਕੈਬਿਨੇਟ ਬੈਠਕ ਪੰਜਾਬ ਦੇ ਸਕੱਤਰੇਤ ਵਿਖੇ ਹੋਈ ਜ਼ਿਕਰਯੋਗ ਹੈ ਕਿ ਨਿਗਮ ਚੋਣਾਂ 'ਚ ਕਾਂਗਰਸ ਦੀ ਵੱਡੀ ਜਿੱਤ ਤੋਂ ਬਾਅਦ ਇਹ ਪਹਿਲੀ ਕੈਬਿਨੇਟ ਬੈਠਕ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ 8 ਮਾਰਚ ਨੂੰ ਵਿੱਤੀ ਸਾਲ 2021-22 ਲਈ ਪੰਜਾਬ ਦਾ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਇਜਲਾਸ (ਬਜਟ ਇਜਲਾਸ) ਇਕ ਮਾਰਚ ਤੋਂ 10 ਮਾਰਚ, 2021 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਲਈ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸਿਫਾਰਸ਼ ਕਰ ਦਿੱਤੀ ਹੈ ਜੋ ਭਾਰਤੀ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਵਿਧਾਨ ਸਭਾ ਦਾ ਇਜਲਾਸ ਸਰਕਾਰੀ ਤੌਰ 'ਤੇ ਸੱਦਣ ਲਈ ਅਧਿਕਾਰਤ ਹਨ।
8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਬਜਟ
ਪੰਜਾਬ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਤੇ ਬਜਟ ਇਜ਼ਲਾਸ ਦੀ ਸ਼ੁਰੂਆਤ 1 ਮਾਰਚ ਨੂੰ ਹੋਵੇਗੀ ਤੇ ਉਹ 10 ਮਾਰਚ ਤੱਕ ਚੱਲੇਗੀ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ 15ਵੀਂ ਵਿਧਾਨ ਸਭਾ ਦੇ 14ਵੇਂ ਇਜਲਾਸ ਲਈ ਰਾਜਪਾਲ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।