ਪੰਜਾਬ

punjab

ETV Bharat / city

ਅੱਜ ਹੋਵੇਗਾ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ 28 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 2020-21 ਦਾ ਨਵਾਂ ਬਜਟ ਪੇਸ਼ ਕਰਨਗੇ। ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਪ੍ਰਸ਼ਨ ਕਾਲ ਤੋਂ ਬਾਅਦ 11 ਵਜੇ ਬਜਟ ਤਜਵੀਜ਼ਾਂ ਪੇਸ਼ ਹੋਣਗੀਆਂ।

ਅੱਜ ਹੋਵੇਗਾ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼
ਅੱਜ ਹੋਵੇਗਾ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼

By

Published : Feb 28, 2020, 7:32 AM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ 28 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 2020-21 ਦਾ ਨਵਾਂ ਬਜਟ ਪੇਸ਼ ਕਰਨਗੇ। ਦੱਸ ਦਈਏ ਕਿ ਵਿਧਾਨ ਸਭਾ ਵਿੱਚ 20 ਫਰਵਰੀ ਤੋਂ ਬਜਟ ਸੈਸ਼ਨ ਚੱਲ ਰਿਹਾ ਹੈ। ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਹੋਵੇਗੀ ਅਤੇ ਪ੍ਰਸ਼ਨ ਕਾਲ ਤੋਂ ਬਾਅਦ 11 ਵਜੇ ਬਜਟ ਤਜਵੀਜ਼ਾਂ ਪੇਸ਼ ਹੋਣਗੀਆਂ।

ਬਜਟ ਦੀਆਂ ਤਜਵੀਜ਼ਾਂ ਪੇਸ਼ ਕਰਨ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਬਾਅਦ ਦੁਪਹਿਰ ਮੀਡੀਆ ਦੇ ਰੂ-ਬ-ਰੂ ਹੋਣਗੇ। ਬੀਤੇ ਦਿਨਾਂ ਤੋਂ ਚੱਲ ਰਹੇ ਬਜਟ ਸੈਸ਼ਨ ਵਿੱਚ ਬਜਟ ਤਜਵੀਜ਼ਾਂ ਨੂੰ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਭਾਜਪਾ ਤੇ ਆਰਐਸਐਸ ਦੇ ਬੰਦੇ ਚਲਾ ਰਹੇ ਹਨ ਬੁੱਚੜਖਾਨੇ: ਅਮਨ ਅਰੋੜਾ

ਜਾਣਕਾਰੀ ਲਈ ਦੱਸ ਦਈਏ ਕਿ ਇਹ ਬਜਟ ਪਹਿਲਾਂ 20 ਫਰਵਰੀ ਤੋਂ 28 ਫਰਵਰੀ ਤੱਕ ਚੱਲਣਾ ਸੀ ਪਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਅਕਾਲੀ ਆਗੂਆਂ ਦੀਆਂ ਮੰਗਾਂ ਤੋਂ ਬਾਅਦ ਇਹ ਸੈਸ਼ਨ ਵਧਾ ਕੇ 3 ਮਾਰਚ ਤੱਕ ਕਰ ਦਿੱਤਾ।

ABOUT THE AUTHOR

...view details