ਪੰਜਾਬ

punjab

ETV Bharat / city

ਪੰਜਾਬ ਸਰਕਾਰ ਨੇ 'ਪੰਜਾਬ ਸਲੱਮ ਡਵੈਲਅਰਜ਼ ਐਕਟ, 2020 ਨੂੰ ਦਿੱਤੀ ਮੰਜ਼ੂਰੀ - ਪੰਜਾਬ ਕੈਬਿਨੇਟ

ਪੰਜਾਬ ਕੈਬਿਨੇਟ ਦੀ ਬੈਠਕ 'ਚ ਝੁੱਗੀ ਝੌਪੜੀ ਵਾਲਿਆਂ ਨੂੰ ਮਾਲਿਕਾਨਾ ਹੱਕ ਦੇਣ ਲਈ 'ਪੰਜਾਬ ਸਲੱਮ ਡਵੈਲਅਰਜ਼ (ਪ੍ਰੋਪਰਾਇਟਰੀ ਰਾਇਟਸ) ਐਕਟ, 2020 ਦੇ ਨਿਯਮਾਂ ਨੂੰ ਨੋਟਿਫੀਕੇਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਅਧੀਨ ਝੌਪੜੀ ਵਾਲਿਆਂ ਨੂੰ ਬੁਨਿਆਦੀ ਸਹੂਲਤਾਵਾਂ ਦਿੱਤੀਆਂ ਜਾ ਸਕਣਗੀਆਂ।

ਫ਼ੋਟੋ
ਫ਼ੋਟੋ

By

Published : Oct 14, 2020, 5:25 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨੇਟ ਦੀ ਬੈਠਕ 'ਚ ਝੁੱਗੀ ਝੌਪੜੀ ਵਾਲਿਆਂ ਨੂੰ ਮਾਲਿਕਾਨਾ ਹੱਕ ਦੇਣ ਲਈ 'ਪੰਜਾਬ ਸਲੱਮ ਡਵੈਲਅਰਜ਼ (ਪ੍ਰੋਪਰਾਇਟਰੀ ਰਾਇਟਸ) ਐਕਟ, 2020 ਦੇ ਨਿਯਮਾਂ ਨੂੰ ਨੋਟਿਫੀਕੇਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਐਕਟ ਅਧੀਨ ਝੌਪੜੀ ਵਾਲਿਆਂ ਨੂੰ ਬੁਨਿਆਦੀ ਸਹੂਲਤਾਵਾਂ ਦਿੱਤੀਆਂ ਜਾ ਸਕਣਗੀਆਂ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਪਹਿਲਾਂ ਹੀ ਪੰਜਾਬ ਸਲੱਮ ਡਵੈਲਅਰਜ਼ (ਪ੍ਰੋਪਰਾਇਟਰੀ ਰਾਇਟਸ), ਐਕਟ 2020 ਦੀ ਧਾਰਾ 17 ਦੇ ਉਪਬੰਧਾਂ ਨੂੰ ਧਿਆਨ ਵਿੱਚ ਰੱਖ ਐਕਟ ਨੂੰ ਲਾਗੂ ਕਰਨ ਲਈ ਸ਼ਹਿਰੀ ਸਥਾਨਕ ਇਕਾਈਆਂ ਲਈ ਰੂਪ ਰੇਖਾ ਤਿਆਰ ਕਰਨ ਲਈ ਬਸੇਰਾ-ਮੁੱਖ ਮੰਤਰੀ ਝੁੱਗੀ ਝੌਪੜੀ ਵਿਕਾਸ ਪ੍ਰੋਗਰਾਮ ਤਿਆਰ ਕੀਤਾ ਸੀ। ਇਹ ਪ੍ਰੋਗਰਾਮ ਸਭ ਦੇ ਸਹਿਯੋਗ ਨਾਲ ਝੁੱਗੀ ਝੌਪੜੀ ਮੁਕਤ ਪੰਜਾਬ ਦੀ ਕਲਪਨਾ ਕਰਦਾ ਹੈ, ਜਿਸ 'ਚ ਹਰ ਵਿਅਕਤੀ ਦੀ ਪਹੁੰਚ ਮੱਢਲੀਆਂ ਅਤੇ ਸਮਾਜਿਕ ਸਹੂਲਤਾਵਾਂ ਤਕ ਹੋ ਸਕੇ।

ਸ਼ਹਿਰੀ ਖੇਤਰਾਂ ਦੇ ਵਾਧੇ, ਵਿਕਾਸ ਅਤੇ ਪਰਵਾਸੀ ਵੱਸੋਂ ਦੀ ਆਮਦ ਦੇ ਨਤੀਜੇ ਵਜੋਂ ਪਿਛਲੇ ਦਹਾਕੇ ਵਿੱਚ ਸੂਬੇ ਅੰਦਰ ਸਰਕਾਰੀ ਜ਼ਮੀਨਾਂ ਉੱਤੇ ਕਈ ਅਣ-ਅਧਿਕਾਰਤ ਝੁੱਗੀ ਝੌਪੜੀਆਂ ਵਸ ਗਈਆਂ। ਇਸ ਨਾਲ ਝੁੱਗੀ ਝੌਪੜੀਆਂ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਲਈ ਇੱਕ ਚੁਣੌਤੀ ਬਣਿਆ ਹੋਇਆ ਹੈ।

ਦੱਸਣਯੋਗ ਹੈ ਕਿ ਸ਼ਹਿਰਾਂ ਦੇ ਟਿਕਾਓ ਵਿਕਾਸ ਲਈ ਸੂਬੇ ਦੇ ਸ਼ਹਿਰੀ ਖੇਤਰਾਂ ਦੀਆਂ ਝੁੱਗੀ ਝੌਪੜੀਆਂ ਦਾ ਪ੍ਰਬੰਧਨ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ। ਸਰਕਰਾ ਦੇ ਇਸ ਉਪਰਾਲੇ ਨਾਲ ਇਹ ਸਮੱਸਿਆ ਕੁੱਝ ਹੱਦ ਤਕ ਹਲ ਹੋਣ ਦੀ ਉਮੀਦ ਜਤਾਈ ਜਾ ਸਕਦੀ ਹੈ

ABOUT THE AUTHOR

...view details