ਚੰਡੀਗੜ੍ਹ: 15ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (14ਵੇਂ ਸੈਸ਼ਨ) ਦੇ ਪਹਿਲੇ ਦਿਨ ਸਦਨ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਭਾਵਪੂਰਨ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਗਿੱਲ, ਮੇਜਰ ਸਿੰਘ ਉਬੋਕੇ, ਬਾਲ ਮੁਕੰਦ ਸ਼ਰਮਾ, ਸੱਤਪਾਲ ਗੋਸਾਈਂ ਤੇ ਸਤਵੰਤ ਕੌਰ ਸੰਧੂ, ਸਾਂਝੇ ਪੰਜਾਬ ਦੇ ਸਾਬਕਾ ਡਿਪਟੀ ਮੰਤਰੀ ਚੰਦਰਾਵਤੀ ਤੇ ਸਾਬਕਾ ਵਿਧਾਇਕ ਬ੍ਰਿਜ ਲਾਲ ਗੋਇਲ ਨੂੰ ਸਰਧਾਂਜਲੀ ਦਿੱਤੀ ਗਈ।
ਹਾਊਸ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਅਤੇ ਖੇਤੀ ਕਾਮਿਆਂ ਨੂੰ ਵੀ ਭਾਵਪੂਰਨ ਸਰਧਾਂਜਲੀ ਦਿੱਤੀ ਗਈ। ਇਸ ਮੌਕੇ ਮਹਾਨ ਪੰਜਾਬੀ ਗਾਇਕ ਸਰਦੂਲ ਸਿਕੰਦਰ, ਭਜਨ ਗਾਇਕ ਨਰਿੰਦਰ ਚੰਚਲ ਅਤੇ ਪੱਤਰਕਾਰ ਸਤਬੀਰ ਸਿੰਘ ਦਰਦੀ ਨੂੰ ਸਰਧਾਂਜਲੀ ਦਿੱਤੀ ਗਈ। ਹਾਊਸ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ, ਆਜ਼ਾਦੀ ਘੁਲਾਟੀਆਂ ਅਜੀਤ ਸਿੰਘ, ਜਥੇਦਾਰ ਗੋਹਲ ਸਿੰਘ ਤੁੜ, ਬਲਵੰਤ ਸਿੰਘ ਤੇ ਹਰਬੰਸ ਸਿੰਘ ਨੂੰ ਵੀ ਯਾਦ ਕੀਤਾ ਗਿਆ।