ਚੰਡੀਗੜ੍ਹ:ਕੋਲੇ ਦੀ ਘਾਟ ਕਾਰਨ ਦੇਸ਼ ’ਚ ਬਿਜਲੀ ਸੰਕਟ (Power crisis) ਪੈਦਾ ਹੋ ਗਿਆ ਹੈ। ਉਥੇ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਵੀ ਬਿਜਲੀ ਸੰਕਟ (Power crisis) ਪੈਦਾ ਹੋ ਗਿਆ ਹੈ। ਕੋਲਾ ਘੱਟ ਹੋਣ ਕਾਰਨ ਸ਼ਹਿਰਾਂ ਤੇ ਪਿੰਡਾਂ ਵਿੱਚ ਬਿਜਲੀ ਦੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ।
ਇਹ ਵੀ ਪੜੋ: ਪੰਜਾਬ 'ਚ ਬਿਜਲੀ ਸੰਕਟ ਨੇ ਉਡਾਈ ਉਦਯੋਗਪਤੀਆਂ ਦੀ ਨੀਂਦ
ਬਿਜਲੀ ਸੰਕਟ ਵਿਚਾਲੇ ਪੰਜਾਬ ਕੈਬਨਿਟ ਦੀ ਬੈਠਕ
ਉਥੇ ਹੀ ਬਿਜਲੀ ਸੰਕਟ (Power crisis) ਵਿਚਾਲੇ ਅੱਜ ਪੰਜਾਬ ਕੈਬਨਿਟ ਦੀ ਬੈਠਕ (Punjab Cabinet meeting) ਹੈ, ਪੰਜਾਬ ਮੰਤਰੀ ਮੰਡਲ ਦੀ ਇਸ ਬੈਠਕ ਵਿੱਚ ਬਿਜਲੀ ਸੰਕਟ (Power crisis) ਬਾਰੇ ਚਰਚਾ ਕੀਤੀ ਜਾਵੇਗਾ ਇਸ ਸਬੰਧੀ ਅਜੇ ਜਾਣਕਾਰੀ ਸਪੱਸ਼ਟ ਨਹੀਂ ਹੈ। ਹਾਲਾਂਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪਹਿਲੀ ਕੈਬਨਿਟ ਬੈਠਕ ਵਿੱਚ ਹੀ ਕਹਿ ਦਿੱਤਾ ਸੀ ਸੂਬੇ ਦੀ ਸਥਿਤੀ ਨੂੰ ਲੈ ਕੇ ਹਰ ਹਫ਼ਤੇ ਕੈਬਨਿਟ ਦੀ ਬੈਠਕ ਹੋਵੇਗੀ।
ਮੁੱਖ ਮੰਤਰੀ ਦੀ ਕੇਂਦਰ ਨੂੰ ਅਪੀਲ
ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਸੰਕਟ ਨੂੰ ਲੈ ਕੇ ਕੇਂਦਰ ਨੂੰ ਅਪੀਲ ਵੀ ਕੀਤੀ ਹੈ। ਕੋਲ ਇੰਡੀਆ ਲਿਮਟਡ (Coal India Limited) ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (PSPCL) ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ (Center Government) ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਨਿਰਧਾਰਤ ਕੋਟੇ ਦੇ ਮੁਤਾਬਕ ਸੂਬੇ ਲਈ ਕੋਇਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਬਿਜਲੀ ਸੰਕਟ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਇਲੇ ਦੇ ਭੰਡਾਰ ਘਟਣ ਕਾਰਨ ਸੂਬੇ ਦੇ ਥਰਮਲ ਪਲਾਂਟ ਬੰਦ ਹੋ ਸਕਦੇ ਹਨ ਕਿਉਂਕਿ ਅਗਲੇ ਕੁਝ ਦਿਨਾਂ ਵਿਚ ਮੌਜੂਦ ਭੰਡਾਰ ਵੀ ਖਤਮ ਹੋਣ ਦੀ ਸੰਭਾਵਨਾ ਹੈ।
ਉਦਯੋਗਪਤੀਆਂ ਲਈ ਵੱਡੀ ਸਮੱਸਿਆ
ਪੰਜਾਬ ਵਿੱਚ ਬਿਜਲੀ ਸੰਕਟ (Power crisis) ਨੂੰ ਦੇਖਦੇ ਹੋਏ ਉਦਯੋਗਾਂ ਵਿੱਚ ਚਿੰਤਾ ਦਾ ਮਾਹੌਲ ਹੈ। ਉਦਯੋਗਪਤੀਆਂ ਦਾ ਕਹਿਣਾ ਹੈ ਕਿ ਜੇਕਰ ਉਦਯੋਗਾਂ ਨੂੰ ਬਿਜਲੀ ਸਪਲਾਈ ਨਹੀਂ ਮਿਲਦੀ ਤਾਂ ਕੱਲੇ ਜਲੰਧਰ ਵਿੱਚ ਹੀ ਉਦਯੋਗਾਂ ਨੂੰ ਰੋਜ਼ਾਨਾ ਕਰੀਬ ਪੰਜ ਸੌ ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜੋ: ਅੱਜ ਫੇਰ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ, ਜਾਣੋ ਰੇਟ
ਸੂਬੇ ਦੇ ਪੰਜ ਯੂਨਿਟ ਹੋਏ ਬੰਦ
ਪੰਜਾਬ 'ਤੇ ਬਿਜਲੀ ਸੰਕਟ (Power crisis) ਗਹਿਰਾ ਗਿਆ ਹੈ। ਹੁਣ ਤੱਕ ਸੂਬੇ ਦੇ ਪੰਜ ਯੂਨਿਟ ਬੰਦ ਹੋ ਗਏ ਹਨ। ਸੂਤਰਾਂ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਦੇ ਦੋ ਯੂਨਿਟ ਬੰਦ ਹੋ ਹਨ। ਇਸ ਦੇ ਨਾਲ ਹੀ ਲਹਿਰਾ ਮੁਹੱਬਤ ਦਾ ਵੀ ਇੱਕ ਯੂਨਿਟ ਬੰਦ ਹੋ ਗਿਆ ਹੈ। ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਚੁੱਕੇ ਹਨ।