ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (special session of the Vidhan Sabha) ਦਾ ਰਸਤਾ ਸਾਫ਼ ਹੋਣ ਤੋਂ ਬਾਅਦ ਅੱਜ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਬੈਠਕ (Punjab Cabinet meeting Before the special session) ਖ਼ਤਮ ਹੋ ਚੁੱਕੀ ਹੈ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਦੁਆਰਾ ਬੁਲਾਏ ਗਏ ਵਿਸ਼ੇਸ਼ ਇਜਲਾਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਦੇ ਦਿੱਤੀ ਸੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਮਨਜੂਰੀ ਤੋਂ ਬਾਅਦ ਹੁਣ 27 ਸਤੰਬਰ ਨੂੰ ਸਵੇਰੇ 11 ਵਜੇ ਪੰਜਾਬ ਸਰਕਾਰ ਦਾ ਵਿਸ਼ੇਸ਼ ਸੈਸ਼ਨ ਹੋਵੇਗਾ।
ਇਹ ਵੀ ਪੜੋ:Shardiya Navratri 2022 ਜਾਣੋ ਪੂਜਾ ਦੀ ਵਿਧੀ ਅਤੇ ਮਹੂਰਤ
ਸੈਸ਼ਨ ਦੇ ਏਜੰਡੇ: ਸੈਸ਼ਨ ਵਿੱਚ ਪਰਾਲੀ ਪ੍ਰਬੰਧਨ, ਜੀਐਸਟੀ, ਪਾਣੀ ਦੀ ਬੱਚਤ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 22 ਸਤੰਬਰ ਨੂੰ ਬੁਲਾਇਆ ਗਿਆ ਭਰੋਸਾ ਵੋਟ ਸੈਸ਼ਨ ਰਾਜਪਾਲ ਦੀ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰ ਦਿੱਤਾ ਗਿਆ ਸੀ।
ਰਾਜਪਾਲ ਨੇ ਮੰਗਿਆ ਸੀ ਸੈਸ਼ਨ ਦਾ ਵੇਰਵਾ: ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ 27 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਸੈਸ਼ਨ ਸਬੰਧੀ ਜਾਣਕਾਰੀ ਮੰਗੀ ਸੀ। ਇਸ ਸਬੰਧੀ ਵਿਧਾਨ ਸਭਾ ਦੇ ਸਕੱਤਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ 27 ਸਤੰਬਰ ਨੂੰ ਬੁਲਾਏ ਜਾਣ ਵਾਲੇ ਸੈਸ਼ਨ ਦੇ ਏਜੰਡੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਜਿਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜਪਾਲ ਵੱਲੋਂ ਮੰਗੇ ਗਏ ਵੇਰਵੇ ਸਬੰਧੀ ਸਵਾਲ ਚੁੱਕਦੇ ਹੋਏ ਕਿਹਾ ਕਿ ਇਹ ਕੁਝ ਜਿਆਦਾ ਹੀ ਰਿਹਾ ਹੈ।