ਚੰਡੀਗੜ੍ਹ: ਦਿੱਲੀ ਸਰਹੱਦ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕੜਾਕੇ ਦੀ ਠੰਡ 'ਚ ਬੈਠੇ ਇਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਇਨ੍ਹਾਂ ਦਾ ਸੰਘਰਸ਼ ਉਸ ਵੇਲੇ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਕੇਂਦਰ ਤੇ ਸਰਕਾਰ ਵਿਚਾਲੇ ਚੱਲ ਰਹੀ ਲੜ੍ਹਾਈ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਤਾਰੀਖ ਨੂੰ ਕੈਬਿਨੇਟ ਮੰਤਰੀਆਂ ਦੀ ਮੀਟਿੰਗ ਸੱਦੀ ਹੈ।
ਕੈਬਿਨੇਟ ਮੰਤਰੀਆਂ ਵੱਲੋਂ ਸੱਦੀ ਗਈ ਇਹ ਮੀਟਿੰਗ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤੀ ਜਾਵੇਗੀ। ਇਹ ਮੀਟਿੰਗ ਦੁਪਹਿਰ ਬਾਅਦ 3 ਵਜੇ ਰੱਖੀ ਗਈ ਹੈ। ਇਸ ਬੈਠਕ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਵੇਗੀ।