ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਣੀ ਸੀ। ਹੁਣ ਇਹ ਮੰਤਰੀ ਮੰਡਲ ਦੀ ਬੈਠਕ 19 ਜੂਨ ਦੁਪਹਿਰ 4 ਵਜੇ ਹੋਵੇਗੀ।
ਮੀਟਿੰਗ ਨੂੰ ਮੁਲਤਵੀ ਕਰਨ ਦਾ ਕਾਰਨ ਦੱਸਿਆ ਜਾ ਰਿਹਾ ਕਿ ਮੁੱਖ ਮੰਤਰੀ ਕੈਪਟਨ ਨੇ ਮੰਤਰੀਆਂ ਦੀ ਡਿਊਟੀ ਭਾਰਤ ਅਤੇ ਚੀਨ ਦੀਆਂ ਫੌਜਾਂ ਦਰਮਿਆਨ ਹੋਈ ਝੜਪ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਲਗਾਈ ਹੈ। ਲੱਦਾਖ ਵਿੱਚ ਸ਼ਹੀਦ ਹੋਏ ਇਨ੍ਹਾਂ ਜਵਾਨਾਂ ਦੀ ਦੇਹਾਂ ਅੱਜ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚ ਰਹੀਆਂ ਹਨ।