ਚੰਡੀਗੜ੍ਹ: 4 ਸਤੰਬਰ ਨੂੰ ਹੋਣ ਵਾਲੀ ਪੰਜਾਬ ਕੈਬਿਨੇਟ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹੋਣੀ ਸੀ।
ਪੰਜਾਬ ਕੈਬਿਨੇਟ ਦੀ 4 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 4 ਸਤੰਬਰ ਨੂੰ ਹੋਣ ਵਾਲੀ ਪੰਜਾਬ ਕੈਬਿਨੇਟ ਦੀ ਮੀਟਿੰਗ ਟਲ਼ ਗਈ ਹੈ। ਇਹ ਮੀਟਿੰਗ ਹੁਣ ਅਗਲੇ ਹੁਕਮਾਂ ਤੱਕ ਮੁਲਤਵੀ ਰਹੇਗੀ।
ਫ਼ੋਟੋ।
ਇੱਥੇ ਦੱਸ ਦਈਏ ਕਿ ਪੰਜਾਬ ਕੇਬਿਨੇਟ ਦੀ ਮੀਟਿੰਗ ਪਹਿਲਾਂ 2 ਸਤੰਬਰ ਨੂੰ ਹੋਣੀ ਸੀ ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਇਹ ਮੀਟਿੰਗ 4 ਸਤੰਬਰ ਨੂੰ ਰੱਖੀ ਗਈ ਸੀ ਜਿਸ ਨੂੰ ਹੁਣ ਮੁੜ ਤੋਂ ਮੁਲਤਵੀ ਕਰ ਦਿੱਤਾ ਗਿਆ ਹੈ।
4 ਸਤੰਬਰ ਨੂੰ ਹੋਣ ਵਾਲੀ ਇਸ ਕੈਬਿਨੇਟ ਮੀਟਿੰਗ ਵਿੱਚ ਕੁੱਝ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਸੀ ਪਰ ਹੁਣ ਅਗਲੇ ਹੁਕਮਾਂ ਤੱਕ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।