ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਕੈਬਿਨੇਟ ਦੀ ਬੈਠਕ ਹੋਵੇਗੀ। ਇਹ ਬੈਠਕ ਦੁਪਹਿਰ 4:00 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੈਠਕ ਦੀ ਅਗਵਾਈ ਕਰਨਗੇ। ਜਾਣਕਾਰੀ ਮੁਤਾਬਕ ਕੈਪਟਨ ਆਪਣੀ ਰਿਹਾਇਸ਼ ਤੋਂ ਵੀਡੀਓ ਕਾਨਫਰੰਸ ਰਾਹੀ ਬੈਠਕ 'ਚ ਹਿੱਸਾ ਲੈਣਗੇ।
ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਕੈਬਿਨੇਟ ਬੈਠਕ ਅੱਜ - Capt. Amarinder Singh
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ 'ਚ ਅੱਜ ਪੰਜਾਬ ਕੈਬਿਨੇਟ ਦੀ ਬੈਠਕ ਹੋਵੇਗੀ। ਕੈਬਿਨੇਟ ਬੈਠਕ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਤੇ ਲੌਕਡਾਊਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।
![ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਕੈਬਿਨੇਟ ਬੈਠਕ ਅੱਜ ਅੱਜ ਹੋਵੇਗੀ ਪੰਜਾਬ ਕੈਬਿਨੇਟ ਦੀ ਬੈਠਕ](https://etvbharatimages.akamaized.net/etvbharat/prod-images/768-512-7716655-thumbnail-3x2-capt.jpg)
ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮੀਟਿੰਗ 16 ਜੂਨ ਨੂੰ ਹੋਣੀ ਸੀ ਜਿਸ ਨੂੰ ਮੁਲਤਵੀ ਕਰ 18 ਜੂਨ ਕਰ ਦਿੱਤਾ ਗਿਆ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਹੋਂਣ ਕਾਰਨ ਇਸ ਬੈਠਕ ਨੂੰ 22 ਜੂਨ ਤੱਕ ਮੁਲਤਵੀ ਕਰ ਦਿੱਤਾ ਗਿਆ। ਕੈਬਿਨੇਟ ਬੈਠਕ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਤੇ ਲੌਕਡਾਊਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।
ਸੂਬੇ 'ਚ ਕੋਰੋਨਾ ਵਾਇਰਸ ਦੇ ਵਧਦੇ ਜਾ ਰਹੇ ਮਾਮਲਿਆਂ 'ਤੇ ਚਿੰਤਾ ਬਣੀ ਹੋਈ ਹੈ। ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 4 ਹਜ਼ਾਰ ਤੋਂ ਪਾਰ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1275 ਮਾਮਲੇ ਐਕਟਿਵ ਹਨ ਅਤੇ ਹੁਣ ਤੱਕ 99 ਲੋਕਾਂ ਦੀ ਮੌਤ ਚੁੱਕੀ ਹੈ। 2700 ਕੋਰੋਨਾ ਪੀੜਤ ਸਿਹਤਯਾਬ ਹੋ ਗਏ ਹਨ।