ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ (Punjab Cabinet meeting today) ਜਾ ਰਹੀ ਹੈ। ਇਸ ਮੀਟਿੰਗ ਵਿੱਚ ਕਈ ਫੈਸਲਿਆਂ ’ਤੇ ਮੋਹਰ (will seal many decisions) ਲੱਗ ਸਕਦੀ ਹੈ। ਦੱਸ ਦਈਏ ਕਿ ਇਹ ਮੀਟਿੰਗ 11 ਵਜੇ ਸ਼ੁਰੂ ਹੋਵੇਗੀ।
ਮੁਫ਼ਤ ਬਿਜਲੀ ’ਤੇ ਚਰਚਾ:ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ 300 ਯੂਨੀਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁਫਤ ਬਿਜਲੀ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜੋ:ਪੰਜਾਬ ਸਰਕਾਰ ਦੀ ਪਹਿਲੀ ਪ੍ਰੀਖਿਆ ਸ਼ੁਰੂ, ਕਣਕ ਖਰੀਦ ਨੂੰ ਲੈਕੇ ਕਿਸਾਨਾਂ ਵੱਲੋਂ ਅੰਦੋਲਨ ਦੀ ਚਿਤਾਵਨੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ:ਦੱਸ ਦਈਏ ਕਿ ਬੀਤੇ ਦਿਨ ਮੁੱਖਮੰਤਰੀ ਭਗਵੰਤ ਮਾਨ (Bhagwant Mann government) ਦਿੱਲੀ ਦੌਰੇ ’ਤੇ ਸਨ ਇਸ ਦੌਰਾਨ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਆਗੂਆਂ ਵਿਚਾਲੇ ਹੋਈ ਮੀਟਿੰਗ ਬਾਰੇ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਖਾਸ ਤੌਰ 'ਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਚਰਚਾ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਲੋਕਾਂ ਨੂੰ ਖਾਸ ਕਰਕੇ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ (300 units of free electricity) ਗਿਆ ਹੈ।
ਕੇਜਰੀਵਾਲ ਨੇ ਨਾਲ ਪੰਜਾਬ ਦੇ ਅਫ਼ਸਰਾਂ ਦੀ ਮੀਟਿੰਗ:ਇਹ ਗੱਲ ਇਸ ਲਈ ਵੀ ਚਰਚਾ ਵਿੱਚ ਹੈ ਕਿਉਂਕਿ ਇੱਕ ਦਿਨ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਸਤੇਂਦਰ ਜੈਨ ਦੇ ਨਾਲ ਰਾਘਵ ਚੱਢਾ ਨੇ ਇਸ ਸਬੰਧ ਵਿੱਚ ਪੰਜਾਬ ਦੇ ਅਫਸਰਾਂ ਨਾਲ ਦਿੱਲੀ ਵਿੱਚ ਮੀਟਿੰਗ ਕੀਤੀ ਸੀ। ਬੀਤੇ ਕੱਲ੍ਹ ਵੀ ਵਿਰੋਧੀ ਧਿਰ ਇਸ ਮੀਟਿੰਗ ਨੂੰ ਲੈ ਕੇ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੀ ਹੈ ਅਤੇ ਕਹਿ ਰਹੀ ਹੈ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਕਿਉਂਕਿ ਉਸ ਮੀਟਿੰਗ ਵਿੱਚ ਨਾ ਤਾਂ ਪੰਜਾਬ ਦਾ ਮੁੱਖ ਮੰਤਰੀ ਅਤੇ ਨਾ ਹੀ ਊਰਜਾ ਮੰਤਰੀ ਮੌਜੂਦ ਸਨ।
ਮੁੱਖ ਮੰਤਰੀ ਮਾਨ ਨੇ ਦਿੱਤਾ ਸੰਕੇਤ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਸੰਕੇਤ ਦਿੱਤੇ ਕਿ“ਸਾਡੇ ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਾਲ ਬਹੁਤ ਚੰਗੀ ਮੁਲਾਕਾਤ ਹੋਈ ਹੈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਖੁਸ਼ਖਬਰੀ ਦੇਵਾਂਗਾ।" ਮੀਟਿੰਗ ਤੋਂ ਬਾਅਦ ਜਿਸ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਕੇ ਕਿਹਾ ਕਿ ਉਹ ਬਹੁਤ ਜਲਦੀ ਪੰਜਾਬ ਦੇ ਲੋਕਾਂ ਨੂੰ ਖੁਸ਼ਖਬਰੀ ਦੇਣਗੇ। ਉਨ੍ਹਾਂ ਦੇ ਇਸ ਬਿਆਨ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਜਲਦੀ ਹੀ ਪੂਰਾ ਕਰ ਦੇਵੇਗੀ।
ਇਹ ਵੀ ਪੜੋ:ਵਿਸਾਖੀ ਦੀ ਖੁਸ਼ੀ: ਕਣਕ ਦੀ ਵਾਢੀ ਤੋਂ ਪਹਿਲਾਂ ਭੰਗੜਾ ਤੇ ਗਿੱਧਾ ਪਾ ਕੇ ਮਨਾਇਆ ਜਸ਼ਨ