ਚੰਡੀਗੜ੍ਹ: ਪੰਜਾਬ ਵਜ਼ਾਰਤ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਪਹਿਲਾਂ 1 ਦਸੰਬਰ ਨੂੰ ਹੋਣੀ ਸੀ, ਜਿਸ ਨੂੰ ਐਨ ਸਮੇਂ 'ਤੇ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਬੈਠਕ ਵਿੱਚ ਪੰਜਾਬ ਮੰਤਰੀ ਮੰਡਲ ਕਈ ਅਹਿਮ ਫੈਸਲੇ ਲੈ ਸਕਦੀ ਹੈ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ - ਸਰਕਾਰੀ ਅਤੇ ਨਿੱਜੀ ਬੱਸਾਂ
ਪੰਜਾਬ ਵਜ਼ਾਰਤ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਮੰਤਰੀ ਮੰਡਲ ਕਈ ਅਹਿਮ ਫੈਸਲੇ ਲੈ ਸਕਦੀ ਹੈ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ
ਇਸ ਮੀਟਿੰਗ ਵਿੱਚ ਸਰਕਾਰੀ ਅਤੇ ਨਿੱਜੀ ਬੱਸਾਂ ਨੂੰ ਤਕਰੀਬਨ 66.05 ਕਰੋੜ ਦੇ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਜਾ ਸਕਦੀ ਹੈ। ਇਸੇ ਨਾਲ ਹੀ ਮੋਹਾਲੀ ਵਿੱਚ ਇੱਕ ਨਿੱਜੀ ਯੂਨੀਵਰਸਿਟੀ ਬਣਾਉਣ ਦੇ ਬਾਰੇ ਆਰਡੀਨੈਸ ਲਿਆਂਦਾ ਜਾ ਸਕਦਾ ਹੈ।
ਇਸ ਬੈਠਕ ਵਿੱਚ ਮੰਤਰੀ ਮੰਡਲ ਵੱਲੋਂ ਐਮਨੈਸਟੀ ਸਕੀਮ ਵਿੱਚ 31 ਮਾਰਚ 2020 ਤੱਕ ਦਾ ਵਾਧਾ ਕੀਤੇ ਜਾਣ ਦੀ ਵੀ ਤਜਵੀਜ਼ ਹੈ ਅਤੇ ਇਸ ਸਕੀਮ ਨਾਲ ਸਰਕਾਰ ਨੂੰ 34 ਕਰੋੜ ਰੁਪਏ ਟੈਕਸ ਦੇ ਰੂਪ ਵਿੱਚ ਪ੍ਰਾਪਤ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਸਾਨੀ ਮੁੱਦੇ ਨੂੰ ਲੈ ਕੇ ਵੀ ਗੱਲ ਕੀਤੀ ਜਾ ਸਕਦੀ ਹੈ।