ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਵਿਧਾਇਕ ਦਲ ਦੀ ਬੈਠਕ ਸੱਦੀ ਹੈ ਜੋ ਕਿ ਅੱਜ ਸਵੇਰੇ 10:30 ਵਜੇ ਪੰਜਾਬ ਸਕੱਤਰੇਤ ਵਿਖੇ ਹੋਵੇਗੀ। ਦੱਸ ਦਈਏ ਕਿ ਵਿਸ਼ੇਸ਼ ਇਜਲਾਸ ਰੱਦ (Special Assembly Session Cancel update) ਹੋਣ ਤੋਂ ਬਾਅਦ ਮਾਨ ਸਰਕਾਰ ਕਾਫੀ ਨਾਰਾਜ਼ ਨਜ਼ਰ ਆ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਲੋਕਤੰਤਰ ਦਾ ਘਾਣ ਹੈ।
ਇਹ ਵੀ ਪੜੋ:ਆਪ ਨੇ ਕਿਹਾ, ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਫੈਸਲਾ ਲੋਕਤੰਤਰ ਦਾ ਕਤਲ
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਅਜੇ ਮੀਟਿੰਗ ਦੇ ਏਜੰਡੇ ਬਾਰੇ ਨਹੀਂ ਲਿਖਿਆ ਗਿਆ ਹੈ। ਉਥੇ ਹੀ ਵਿਸ਼ੇਸ਼ ਇਜਲਾਸ ਰੱਦ (Special Assembly Session Cancel update) ਹੋਣ ਕਾਰਨ ਕੈਬਨਿਟ ਮੀਟਿੰਗ ਤੋਂ ਪਹਿਲਾਂ ਆਪ ਸਰਕਾਰ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਰਾਜਪਾਲ ਵਲੋਂ ਵਿਧਾਨ ਸਭਾ ਸੈਸ਼ਨ ਰੱਦ ਕਰਨ ਦੇ ਫੈਸਲੇ 'ਤੇ AAP ਨੇ ਚੁੱਕੇ ਸਵਾਲ: ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਸਤੰਬਰ ਨੂੰ ਬੁਲਾਇਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ ਮਤ ਕਰਵਾਉਣ ਲਈ ਭਲਕੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਸਬੰਧੀ ਰਾਜਪਾਲ ਮੁਤਾਬਕ ਉਨ੍ਹਾਂ ਨੇ ਕਾਨੂੰਨੀ ਸਲਾਹ ਤੋਂ ਬਾਅਦ ਸਰਕਾਰ ਵਲੋਂ ਬੁਲਾਏ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।