ਪੰਜਾਬ

punjab

ETV Bharat / city

ਪੰਜਾਬ ਕੈਬਨਿਟ ਨੇ ਠੇਕੇ 'ਤੇ ਅਧਾਰਤ ਸਿੱਧੀ ਭਰਤੀ ਲਈ ਉਮਰ ਹੱਦ 'ਚ ਦਿੱਤੀ ਢਿੱਲ - ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਧੀਨ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ

ਪੰਜਾਬ ਮੰਤਰੀ ਮੰਡਲ ਨੇ ਇਕ ਹੋਰ ਅਹਿਮ ਫੈਸਲਾ ਲੈਂਦਿਆਂ ਸੂਬਾ ਸਰਕਾਰ ਦੇ ਅਧੀਨ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਵੱਖ-ਵੱਖ ਕੈਟਾਗਰੀਆਂ ਦੇ ਮੁਲਾਜ਼ਮਾਂ ਨੂੰ ਸਿੱਧੀ ਭਰਤੀ ਦੀਆਂ ਅਸਾਮੀਆਂ ਵਿਰੁੱਧ ਅਪਲਾਈ ਕਰਨ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਦੇ ਦਿੱਤੀ ਹੈ।

ਪੰਜਾਬ ਕੈਬਨਿਟ ਨੇ ਠੇਕੇ 'ਤੇ ਅਧਾਰਤ ਸਿੱਧੀ ਭਰਤੀ ਲਈ ਉਮਰ ਹੱਦ 'ਚ ਦਿੱਤੀ ਢਿੱਲ
ਪੰਜਾਬ ਕੈਬਨਿਟ ਨੇ ਠੇਕੇ 'ਤੇ ਅਧਾਰਤ ਸਿੱਧੀ ਭਰਤੀ ਲਈ ਉਮਰ ਹੱਦ 'ਚ ਦਿੱਤੀ ਢਿੱਲ

By

Published : Dec 17, 2020, 5:38 PM IST

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਇਕ ਹੋਰ ਅਹਿਮ ਫੈਸਲਾ ਲੈਂਦਿਆਂ ਸੂਬਾ ਸਰਕਾਰ ਦੇ ਅਧੀਨ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਵੱਖ-ਵੱਖ ਕੈਟਾਗਰੀਆਂ ਦੇ ਮੁਲਾਜ਼ਮਾਂ ਨੂੰ ਸਿੱਧੀ ਭਰਤੀ ਦੀਆਂ ਅਸਾਮੀਆਂ ਵਿਰੁੱਧ ਅਪਲਾਈ ਕਰਨ ਲਈ ਉਪਰਲੀ ਉਮਰ ਹੱਦ ਵਿੱਚ ਛੋਟ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਸਿਵਲ ਸੇਵਾਵਾਂ (ਆਮ ਤੇ ਸਾਂਝੀਆਂ ਸੇਵਾ ਸ਼ਰਤਾਂ) ਨਿਯਮ-1994 ਦੇ ਨਿਯਮ 19 ਤਹਿਤ ਇਨ੍ਹਾਂ ਦੇ ਨਿਯਮ 5 ਅਤੇ 5-ਏ ਵਿੱਚ ਛੋਟ ਦੇਣ ਦਾ ਫੈਸਲਾ ਕੀਤਾ ਹੈ।

ਇਸ ਉਪਰਾਲੇ ਦਾ ਮਕਸਦ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਧੀਨ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਦੂਰ ਕਰਨਾ ਹੈ ਕਿਉਂ ਜੋ ਉਮਰ ਹੱਦ ਟੱਪ ਜਾਣ ਕਰਕੇ ਉਹ ਸਿੱਧੀ ਭਰਤੀ ਵਿਰੁੱਧ ਅਪਲਾਈ ਨਹੀਂ ਕਰ ਸਕਦੇ। ਵਿੱਤੀ ਔਕੜਾਂ ਦੇ ਕਾਰਨ ਇਸ ਤੋਂ ਪਹਿਲਾਂ ਛੋਟ ਦੇਣ ਦੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਿਆ ਸੀ।

ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਰਕਾਰੀ ਮੈਡੀਕਲ, ਡੈਂਟਲ ਅਤੇ ਨਰਸਿੰਗ ਕਾਲਜਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਕੁਸ਼ਲ ਬਣਾਉਣ ਅਤੇ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਇਕ ਹੋਰ ਕਦਮ ਚੁੱਕਦਿਆਂ ਮੰਤਰੀ ਮੰਡਲ ਨੇ ਇਨ੍ਹਾਂ ਸੰਸਥਾਵਾਂ ਵਿੱਚ ਫੈਕਲਟੀ ਦੇ ਮੌਜੂਦਾ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਪੰਜਾਬ ਮੈਡੀਕਲ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਮੈਡੀਕਲ ਸਿੱਖਿਆ (ਗਰੁੱਪ-ਏ) ਸੇਵਾ (ਦੂਜੀ ਸੋਧ) ਨਿਯਮ-2020, ਪੰਜਾਬ ਡੈਂਟਲ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਡੈਂਟਲ ਸਿੱਖਿਆ (ਗਰੁੱਪ-ਏ) ਸੇਵਾ (ਦੂਜੀ ਸੋਧ) ਨਿਯਮ-2020, ਪੰਜਾਬ ਨਰਸਿੰਗ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਪੰਜਾਬ ਨਰਸਿੰਗ ਸਿੱਖਿਆ (ਗਰੁੱਪ-ਏ) ਸੇਵਾ (ਪਹਿਲੀ ਸੋਧ) ਨਿਯਮ-2020 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਹੈ।

ਮੈਡੀਕਲ ਸਿੱਖਿਆ (ਗਰੁੱਪ-ਏ) ਸੇਵਾ ਨਿਯਮ-2016 ਵਿੱਚ ਸੋਧ ਨਾਲ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਖਾਲੀ ਅਸਾਮੀਆਂ ਵਿਰੁੱਧ ਭਰਤੀ ਪ੍ਰਕ੍ਰਿਆ ਦੀ ਸ਼ੁਰੂਆਤ ਲਈ ਰਾਹ ਪੱਧਰਾ ਹੋਵੇਗਾ।

ABOUT THE AUTHOR

...view details