ਪੰਜਾਬ

punjab

ETV Bharat / city

ਗਊਵੰਸ਼ ਦੇ ਕਾਤਲਾਂ ਨੂੰ ਲੈਕੇ ਪੰਜਾਬ ਗਊ ਕਮਿਸ਼ਨ ਹੋਇਆ ਸਖ਼ਤ, ਕੀਤਾ ਇਹ ਐਲਾਨ

ਗਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਦਾ ਪੰਜਾਬ ਗਊ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਕਮਿਸ਼ਨ ਦੇ ਚੇਅਰਮੈਨ ਵੱਲੋਂ ਗੁਰਦਾਸਪੁਰ ਦੇ ਡੀਸੀ ਨੂੂੰ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ ਗਊ ਕਮਿਸ਼ਨ ਵੱਲੋਂ ਡੀ.ਸੀ. ਗੁਰਦਾਸਪੁਰ ਨੂੰ ਗਊਵੰਸ਼ ਦੇ ਕਾਤਲਾਂ ਵਿਰੁੱਧ ਠੋਸ ਕਾਰਵਾਈ ਦੇ ਹੁਕਮ

By

Published : Oct 14, 2021, 9:10 PM IST

ਚੰਡੀਗੜ੍ਹ: ਜ਼ਿਲ੍ਹੇ ਦੇ ਪਿੰਡ ਤਰੀਜਾਨਗਰ ਅਤੇ ਬੰਦੇਸ਼ਾ ਨੇੜੇ ਨਾਜਾਇਜ਼ ਬੁੱਚੜਖਾਨੇ ਚਲਾਉਣ ਅਤੇ ਗਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਗਊ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦੇਈਏ ਕਿ ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਢੰਗ ਨਾਲ ਚਲਾਏ ਜਾ ਰਹੇ ਬੁੱਚੜਖਾਨੇ 'ਤੇ ਛਾਪਾ ਮਾਰ ਕੇ ਤਿੰਨ ਮਰੀਆਂ ਤੇ ਤਿੰਨ ਜਿਊਂਦੀਆਂ ਗਾਵਾਂ, ਇੱਕ ਵੱਛਾ, ਇੱਕ ਜ਼ਖ਼ਮੀ ਗਾਂ, ਤੇਜ਼ਧਾਰ ਹਥਿਆਰ ਅਤੇ ਦੋ ਵਾਹਨ ਬਰਾਮਦ ਕਰਕੇ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚੋਂ ਕੁੱਝ ਮੁਕਾਮੀ ਵਸਨੀਕ ਹਨ ਅਤੇ ਕੁੱਝ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।

ਕਮਿਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਇਸ ਮਾਮਲੇ ਦੀਆਂ ਜੜ੍ਹਾਂ ਤੱਕ ਜਾਣ ਅਤੇ ਹੋਰਨਾਂ ਸੂਬਿਆਂ ਨਾਲ ਸੰਭਾਵੀ ਤੌਰ 'ਤੇ ਜੁੜੇ ਇਸ ਗਿਰੋਹ ਦਾ ਪਰਦਾਫ਼ਾਸ਼ ਕਰਕੇ ਹੋਰਨਾਂ ਵਿਅਕਤੀਆਂ ਨੂੰ ਵੀ ਦਬੋਚਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਹਰ ਕਾਰਵਾਈ ਅਮਲ ਵਿੱਚ ਲਿਆਉਣ ਲਈ ਚਾਰਾਜੋਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਡੀ.ਏ.ਪੀ ਖਾਦ ਦੀ ਘਾਟ ਨੂੰ ਲੈਕੇ ਆਪ ਨੇ ਮੋਦੀ ਤੇ ਚੰਨੀ ਸਰਕਾਰ ਤੇ ਚੁੱਕੇ ਸਵਾਲ

ABOUT THE AUTHOR

...view details