ਚੰਡੀਗੜ੍ਹ: ਦੇਸ਼ ਭਰ 'ਚ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਮੋਹਾਲੀ 'ਚ ਸੰਘਣੀ ਧੁੰਦ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ। ਇਨ੍ਹੀ ਸੰਘਣੀ ਧੁੰਦ 'ਚ ਸਕੂਲ ਦੇ ਵਿਦਿਆਰਥੀਆਂ ਤੇ ਜਵਾਨਾਂ 'ਚ ਜਜ਼ਬਾ ਘੱਟ ਨਹੀਂ ਹੋਇਆ, ਸਾਰਿਆਂ ਨੇ ਉਤਸਾਹ ਨਾਲ ਪਰੇਡ 'ਚ ਹਿੱਸਾ ਲਿਆ।
ਪੰਜਾਬ ਦੇ ਮੁੱਖ ਮੰਤਰੀ ਨੇ ਮੋਹਾਲੀ ਵਿਖੇ ਲਹਿਰਾਇਆ ਤਿਰੰਗਾ ਝੰਡਾ
ਦੇਸ਼ ਭਰ 'ਚ 71ਵਾਂ ਗਣਤੰਤਰ ਦਿਵਸ ਜਸ਼ਨ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੰਘਣੀ ਧੁੰਦ ’ਚ ਤਿਰੰਗਾ ਝੰਡਾ ਹਿਰਾਇਆ
ਮੁੱਖ ਮੰਤਰੀ ਨੇ ਮੋਹਾਲੀ ਦੇ ਫ਼ੇਸ-6 ਸਥਿਤ ਸਰਕਾਰੀ ਕਾਲਜ ’ਚ ਤਿਰੰਗਾ ਲਹਿਰਾਇਆ। ਇਸ ਮੌਕੇ ਸੂਬੇ ਦੇ ਜ਼ਿਆਦਾਤਰ (ਕਾਂਗਰਸੀ) ਮੰਤਰੀ, ਵਿਧਾਇਕ ਅਤੇ ਐੱਮਪੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਵੀਰ ਜਵਾਨਾਂ ਦੀਆਂ ਕੁਰਬਾਨੀਆਂ ਯਾਦ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਨ੍ਹਾਂ ਸ਼ਹੀਦ ਜਵਾਨਾਂ ਨੂੰ ਚੇਤੇ ਕਰਨ ਦਾ ਵੇਲਾ ਹੈ, ਜਿਨ੍ਹਾਂ ਦੀਆਂ ਸ਼ਹਾਦਤਾਂ ਸਦਕਾ ਅੱਜ ਅਸੀਂ ਆਜ਼ਾਦ ਭਾਰਤ 'ਚ ਖੁਲ੍ਹ ਕੇ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹਾਦਤਾਂ ਕਾਰਨ ਹੀ ਭਾਰਤ ਇੱਕ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ–ਨਿਰਪੱਖ ਅਤੇ ਜਮਹੂਰੀ ਗਣਰਾਜ ਵਜੋਂ ਸਥਾਪਤ ਹੋ ਸਕਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ।