ਚੰਡੀਗੜ੍ਹ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਇੱਕ 11 ਸਾਲਾ ਥੈਲੇਸੀਮੀਆ ਪੀੜਤ ਬੱਚੇ ਨੂੰ ਐਚ.ਆਈ.ਵੀ. ਪੀੜਤ ਵਿਅਕਤੀ ਦਾ ਖੂਨ ਚੜ੍ਹਾਉਣ ਦੇ ਮਾਮਲੇ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਨਿੱਜੀ ਤੌਰ 'ਤੇ 26 ਨਵੰਬਰ 2020 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ।
ਬੱਚੇ ਨੂੰ HIV ਖੂਨ ਚੜਾਉਣ ਦਾ ਮਾਮਲਾ: ਬਾਲ ਅਧਿਕਾਰ ਕਮਿਸ਼ਨ ਵੱਲੋਂ ਸਿਹਤ ਵਿਭਾਗ ਤੋਂ ਰਿਪੋਰਟ ਤਲਬ - ਬਠਿੰਡਾ ਮਾਮਲੇ
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਇੱਕ 11 ਸਾਲਾ ਥੈਲੇਸੀਮੀਆ ਪੀੜਤ ਬੱਚੇ ਨੂੰ ਐਚ.ਆਈ.ਵੀ. ਪੀੜਤ ਵਿਅਕਤੀ ਦਾ ਖੂਨ ਚੜ੍ਹਾਉਣ ਦੇ ਮਾਮਲੇ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਨਿੱਜੀ ਤੌਰ 'ਤੇ 26 ਨਵੰਬਰ 2020 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ।
ਫ਼ੋਟੋ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਤੋਂ ਪੜਤਾਲ ਕਰਵਾਉਣ ਉਪਰੰਤ ਹੁਣ ਡਾਇਰੈਕਟਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।