ਪੰਜਾਬ

punjab

ETV Bharat / city

ਕੈਪਟਨ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ 'ਤੇ ਦਿੱਤਾ ਜ਼ੋਰ - ਚੰਡੀਗੜ੍ਹ

ਚੰਡੀਗੜ੍ਹ: ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਲੁਧਿਆਣਾ ਗੈਂਗਰੇਪ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫ਼ਾਸਟ ਟਰੈਕ ਅਦਾਲਤਾਂ 'ਤੇ ਜ਼ੋਰ ਦਿੰਦਿਆਂ ਸਦਨ ਨੂੰ ਭਰੋਸਾ ਦਿੱਤਾ ਹੈ। ਉਨ੍ਹਾਂ ਕਿ ਉਹ ਅਜਿਹੇ ਮਾਮਲਿਆਂ ਵਿੱਚ ਛੇਤੀ ਨਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਪੁੱਜ ਕਰਕੇ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕਰਨਗੇ।

ਫ਼ਾਇਲ ਫ਼ੋਟੋ

By

Published : Feb 14, 2019, 12:42 PM IST

ਇਸ ਦੇ ਨਾਲ ਹੀ ਲੁਧਿਆਣਾ 'ਚ ਵਾਪਰੇ ਗੈਂਗਰੇਪ ਮਾਮਲੇ 'ਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਹ ਚੀਫ਼ ਜਸਟਿਸ ਨੂੰ ਫ਼ਾਸਟ ਟਰੈਕ ਅਦਾਲਤਾਂ ਵਿੱਚ ਅਜਿਹੇ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਅਪੀਲ ਕਰਨਗੇ।
ਉਨ੍ਹਾਂ ਨੇ ਪੀੜਤਾਂ ਨੂੰ ਛੇਤੀ ਨਿਆਂ ਮੁਹੱਈਆ ਕਰਾਉਣ ਤੋਂ ਇਲਾਵਾ ਅਜਿਹੇ ਘਿਣਾਉਣੇ ਜ਼ੁਰਮਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਜਾਣੂ ਕਰਵਾਇਆ ਕਿ ਇਸ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਛੇ ਵਿਅਕਤੀਆਂ 'ਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ABOUT THE AUTHOR

...view details