ਪੰਜਾਬ

punjab

ETV Bharat / city

ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਿਆਸੀ ਆਗੂਆਂ ਦੀ ਸ਼ਰਧਾਂਜਲੀ

ਵੀਰਵਾਰ ਨੂੰ ਸਾਰਾਗੜ੍ਹੀ ਦਿਹਾੜਾ ਹੈ ਅਤੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸਣੇ ਕਈ ਸਿਆਸੀ ਆਗੂਆਂ ਅਤੇ ਯੋਗ ਗੁਰੂ ਬਾਬਾ ਰਾਮਦੇਵ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਫ਼ੋਟੋ।

By

Published : Sep 12, 2019, 1:56 PM IST

ਚੰਡੀਗੜ੍ਹ: 12 ਸਤੰਬਰ 1897 ਨੂੰ ਬ੍ਰਿਟਿਸ਼ ਭਾਰਤੀ ਫੌ਼ਜ ਦੀ 36ਵੀਂ ਸਿੱਖ ਰੈਜੀਮੈਂਟ ਨੇ 10 ਹਜ਼ਾਰ ਤੋਂ ਵੀ ਜ਼ਿਆਦਾ ਸਾਰਾਗੜ੍ਹੀ ਵਿੱਚ ਅਫ਼ਗਾਨੀ ਪਠਾਣਾ ਨਾਲ ਯੁੱਧ ਕਰਕੇ ਬਹਾਦਰੀ ਅਤੇ ਸ਼ਹਾਦਤ ਦੀ ਅਨੋਖੀ ਮਿਸਾਲ ਪੇਸ਼ ਕੀਤੀ ਸੀ। ਇਸੇ ਕਾਰਨ 12 ਸਤੰਬਰ ਨੂੰ ਸਾਰਾਗੜ੍ਹੀ ਦਿਹਾੜਾ ਮਨਾਇਆ ਜਾਂਦਾ ਹੈ।

ਵੀਰਵਾਰ ਨੂੰ ਸਾਰਾਗੜ੍ਹੀ ਦਿਹਾੜੇ ਮੌਕੇ ਸ਼ਹੀਦ ਹੋਏ 21 ਸਿੰਘਾਂ ਨੂੰ ਯਾਦ ਕਰਦਿਆਂ ਕਈ ਵੱਡੇ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 21 ਸਿੰਘਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੇ ਸ਼ਹੀਦਾਂ ਨੂੰ ਮੇਰੀ ਸ਼ਰਧਾਂਜਲੀ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਵਨਾਲ ਲੜਨ ਲਈ 36ਵੀਂ ਸਿੱਖ ਰੈਜੀਮੈਂਟ ਕੋਲੋਂ ਸਿੱਖਿਆ ਲੈਣੀ ਚਾਹੀਦੀ ਹੈ।"

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਰਾਹੀਂ ਸਾਰਾਗੜ੍ਹੀ ਦੀ ਜੰਗ ਵਿੱਚ ਸ਼ਹੀਦ ਹੋਏ 21 ਸਿੰਘਾਂ ਨੂੰ ਸ਼ਰਧਾਂਜਲੀ ਦਿੱਤੀ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਵੀ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਯੋਗ ਗੁਰੂ ਬਾਬਾ ਰਾਮਦੇਵ ਨੇ ਵੀ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਸਾਰਾਗੜ੍ਹੀ ਦੇ ਦਿਨ ਨੂੰ ਇੰਗਲੈਂਡ ਵਿੱਚ ਮਨਾਇਆ ਜਾਂਦਾ ਪਰ ਭਾਰਤ ਵਿੱਚ ਨਹੀਂ। ਵਿਦਿਆਰਥੀਆਂ ਨੂੰ ਸਾਰਾਗੜ੍ਹੀ ਦਾ ਇਤਿਹਾਸ ਕਿਤਾਬਾਂ ਵਿੱਚ ਪੜ੍ਹਾਇਆ ਜਾਣਾ ਚਾਹੀਦਾ ਹੈ।

ABOUT THE AUTHOR

...view details