ਪੰਜਾਬ

punjab

ETV Bharat / city

ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ - ASK CAPTAIN

ਕੋਵਿਡ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਯੂਨੀਵਰਸਿਟੀ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਬੇਰੋਕ ਜਾਰੀ ਰਹਿਣਗੀਆਂ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Jul 4, 2020, 8:10 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਯੂਨੀਵਰਸਿਟੀ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਪਰ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਬੇਰੋਕ ਜਾਰੀ ਰਹਿਣਗੀਆਂ।

ਆਪਣੇ ਹਫ਼ਤਾਵਾਰੀ 'ਕੈਪਟਨ ਨੂੰ ਸਵਾਲ' ਫੇਸਬੁੱਕ ਲਾਈਵ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਤੇ ਕਾਲਜਾਂ ਦੇ ਵਿਦਿਆਰਥੀ ਪਿਛਲੇ ਸਾਲ ਦੇ ਨਤੀਜਿਆਂ ਦੇ ਆਧਾਰ 'ਤੇ ਪ੍ਰਮੋਟ ਕਰ ਦਿੱਤੇ ਜਾਣਗੇ। ਹਾਲਾਂਕਿ ਜਿਹੜੇ ਵਿਦਿਆਰਥੀ ਆਪਣੇ ਪ੍ਰਦਰਸ਼ਨ ਨੂੰ ਹੋਰ ਸੁਧਾਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਬਾਅਦ ਵਿੱਚ ਨਵੇਂ ਇਮਤਿਹਾਨਾਂ ਰਾਹੀਂ ਮੌਕਾ ਦਿੱਤਾ ਜਾਵੇਗਾ ਜਦੋਂ ਕੋਵਿਡ ਸੰਕਟ ਦੂਰ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਵੱਲੋਂ ਇਸ ਫੈਸਲੇ ਨੂੰ ਲਾਗੂ ਕਰਨ ਦੇ ਢੰਗ ਤਰੀਕਿਆਂ ਉੱਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਸ ਬਾਰੇ ਵਿਸਥਾਰ ਵਿੱਚ ਫੈਸਲੇ ਦਾ ਐਲਾਨ ਆਉਂਦੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ।

ਸਕੂਲ ਬੋਰਡ ਪ੍ਰੀਖਿਆਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸੀਬੀਐਸਈ ਦੇ ਐਲਾਨੇ ਫੈਸਲੇ ਨੂੰ ਲਾਗੂ ਕਰੇਗਾ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਆਪਣੀ ਪੜ੍ਹਾਈ ਜ਼ਰੂਰ ਜਾਰੀ ਰੱਖਣ।

ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ, ''ਤੁਸੀਂ ਆਪਣੇ ਸੁਨਹਿਰੀ ਭਵਿੱਖ ਲਈ ਆਪਣੀ ਪੜ੍ਹਾਈ ਜਾਰੀ ਰੱਖੋ।'' ਇਸੇ ਦੌਰਾਨ ਸਾਬਕਾ ਸੈਨਿਕਾਂ ਲਈ ਕੀਤੇ ਵੱਡੇ ਫ਼ੈਸਲੇ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਸੈਨਿਕ ਉਮੀਦਵਾਰਾਂ ਲਈ ਪੀਸੀਐਸ ਪ੍ਰੀਖਿਆਵਾਂ ਦੇਣ ਲਈ ਕੋਸ਼ਿਸ਼ਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮੌਜੂਦਾ ਸਿਸਟਮ ਅਨੁਸਾਰ ਆਮ ਸ਼੍ਰੇਣੀਆਂ ਵਿੱਚੋਂ ਐਸਸੀ ਉਮੀਦਵਾਰਾਂ ਨੂੰ ਮਿਲਦੇ ਅਸੀਮਤ ਮੌਕੇ ਜਾਰੀ ਰਹਿਣਗੇ।

ਇਸ ਦੇ ਨਾਲ ਹੀ ਜਨਰਲ ਕੈਟੇਗਰੀ ਦੇ ਸਾਬਕਾ ਸੈਨਿਕਾਂ ਨੂੰ ਓਵਰ ਆਲ ਜਨਰਲ ਕੈਟੇਗਰੀ ਵਾਂਗ ਛੇ ਮੌਕੇ ਮਿਲਣਗੇ ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਚਾਰ ਮੌਕੇ ਮਿਲਦੇ ਸਨ। ਬੀਸੀ ਕੈਟੇਗਰੀ ਦੇ ਸਾਬਕਾ ਸੈਨਿਕਾਂ ਦੀਆਂ ਕੋਸ਼ਿਸ਼ਾਂ ਵੀ ਵਧਾ ਕੇ 9 ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੀਸੀਐਸ ਬਣਨ ਦੇ ਇਛੁੱਕ ਸਾਬਕਾ ਸੈਨਿਕਾਂ ਵੱਲੋਂ ਉਨ੍ਹਾਂ ਕੋਲ ਕਈ ਬੇਨਤੀਆਂ ਕੀਤੀਆਂ ਗਈਆਂ ਸਨ ਕਿ ਆਮ ਜਨਰਲ ਵਰਗ ਜਿੰਨੇ ਮੌਕੇ ਉਨ੍ਹਾਂ ਨੂੰ ਵੀ ਦਿੱਤੇ ਜਾਣ।

ABOUT THE AUTHOR

...view details