ਪੰਜਾਬ

punjab

ETV Bharat / city

ਮੁੱਖ ਮੰਤਰੀ ਵੱਲੋਂ ਫ਼ਿਲਮਾਂ ਤੇ ਗਾਣਿਆਂ ਦੀ ਸ਼ੂਟਿੰਗ ਲਈ ਹਦਾਇਤਾਂ ਤਿਆਰ ਕਰਨ ਦੇ ਨਿਰਦੇਸ਼

ਕਲਾਕਾਰਾਂ ਦੇ ਸਰੋਕਾਰ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕਿਹਾ ਕਿ ਇਸ ਸਬੰਧੀ ਜਲਦੀ ਹੀ ਲੋੜੀਂਦੀਆਂ ਹਦਾਇਤਾਂ ਲਿਆਂਦੀਆਂ ਜਾਣ ਤਾਂ ਜੋ ਕੋਵਿਡ ਸਬੰਧੀ ਸੁਰੱਖਿਆ ਇਹਤਿਆਤਾਂ ਦੀ ਪਾਲਣਾ ਨਾਲ ਸ਼ੂਟਿੰਗ ਦਾ ਕੰਮ ਸੁਖਾਲਾ ਸ਼ੁਰੂ ਹੋ ਸਕੇ।

By

Published : Jul 22, 2020, 7:01 PM IST

ਫ਼ਿਲਮਾਂ
ਫ਼ਿਲਮਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੀ ਮੁੱਖ ਸਕੱਤਰ ਨੂੰ ਕੋਵਿਡ ਦੇ ਮੱਦੇਨਜ਼ਰ ਫ਼ਿਲਮਾਂ, ਗਾਣਿਆਂ, ਸ਼ੋਅਜ਼ ਆਦਿ ਲਈ ਸੁਰੱਖਿਅਤ ਸ਼ੂਟਿੰਗ ਕਰਨ ਲਈ ਸਪੱਸ਼ਟ ਹਦਾਇਤਾਂ ਤਿਆਰ ਕਰਨ ਸਬੰਧੀ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਵੱਲੋਂ ਇਹ ਨਿਰਦੇਸ਼ ਉਸ ਵੇਲੇ ਦਿੱਤੇ ਗਏ ਜਦੋਂ ਤਿੰਨ ਪੰਜਾਬੀ ਗਾਇਕਾਂ/ਕਲਾਕਾਰਾਂ ਵੱਲੋਂ ਕੈਬਨਿਟ ਮੀਟਿੰਗ ਉਪਰੰਤ ਸੰਖੇਪ ਜਿਹੀ ਵੀਡਿਓ ਕਾਨਫਰੰਸ ਮਿਲਣੀ ਦੌਰਾਨ ਇਸ ਸਬੰਧੀ ਮੰਗ ਕੀਤੀ ਗਈ।

ਰੁਪਿੰਦਰ ਸਿੰਘ 'ਗਿੱਪੀ ਗਰੇਵਾਲ', ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਵੱਲੋਂ ਪਿਛਲੇ ਮਹੀਨੇ ਸੂਬੇ ਵਿੱਚ ਸ਼ੂਟਿੰਗਾਂ ਮੁੜ ਸ਼ੁਰੂ ਕਰਨ ਬਾਰੇ ਐਲਾਨ ਕੀਤਾ ਗਿਆ ਸੀ ਪਰ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦੀ ਅਣਹੋਂਦ ਕਾਰਨ ਸ਼ੂਟਿੰਗ ਦਾ ਕੰਮ ਮੁੜ ਸ਼ੁਰੂ ਕਰਨਾ ਔਖਾ ਹੈ ਜਿਹੜੀਆਂ ਕਿ ਲੌਕਡਾਊਨ ਸਮੇਂ ਤੋਂ ਪੂਰੀ ਤਰ੍ਹਾਂ ਬੰਦ ਹਨ।

ਕਲਾਕਾਰਾਂ ਦੇ ਸਰੋਕਾਰ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕਿਹਾ ਕਿ ਇਸ ਸਬੰਧੀ ਜਲਦੀ ਹੀ ਲੋੜੀਂਦੀਆਂ ਹਦਾਇਤਾਂ ਲਿਆਂਦੀਆਂ ਜਾਣ ਤਾਂ ਜੋ ਕੋਵਿਡ ਸਬੰਧੀ ਸੁਰੱਖਿਆ ਇਹਤਿਆਤਾਂ ਦੀ ਪਾਲਣਾ ਨਾਲ ਸ਼ੂਟਿੰਗ ਦਾ ਕੰਮ ਸੁਖਾਲਾ ਸ਼ੁਰੂ ਹੋ ਸਕੇ।

ABOUT THE AUTHOR

...view details