ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਵਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਆਲੂ ਅਤੇ ਕਣਕ ਦੀ ਫ਼ਸਲ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਣਕ ਬੀਜਣ ਵਾਲੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਦੀ ਫ਼ਸਲ ਸੁਚਾਰੂ ਢੰਗ ਨਾਲ ਖ਼ਰੀਦੀ ਜਾਵੇਗੀ ਅਤੇ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ।
ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਵਿੱਚ 21 ਦਿਨਾਂ ਲਈ ਲਾਕਡਾਊਨ ਕੀਤਾ ਗਿਆ ਹੈ ਜਿਸ ਕਰਕੇ ਕਿਸਾਨ ਆਪਣੀਆਂ ਫ਼ਸਲਾਂ ਦੀ ਸੰਭਾਲ ਲਈ ਕੋਲਡ ਸਟੋਰ ਖੋਲ੍ਹਣ ਦੀ ਮੰਗ ਕਰ ਰਹੇ ਹਨ।