ਪੰਜਾਬ

punjab

ETV Bharat / city

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖਲ - Bhagwant Mann admitted Hospital

ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ
ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ

By

Published : Jul 21, 2022, 9:30 AM IST

Updated : Jul 21, 2022, 4:10 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਢਿੱਡ 'ਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਸੀਐਮ ਮਾਨ ਦਾ ਮੈਡੀਕਲ ਟੈਸਟ ਕਰਵਾਇਆ ਗਿਆ ਹੈ ਅਤੇ ਉਹ ਅਜੇ ਵੀ ਹਸਪਤਾਲ ਵਿੱਚ ਦਾਖਲ ਹਨ।

ਇਹ ਵੀ ਪੜੋ:ਮੁਕਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ

ਸੂਤਰਾਂ ਦੇ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਨੂੰ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਢਿੱਡ ਵਿੱਚ ਦਰਦ ਹੋਣ ਤੋਂ ਬਾਅਦ ਉਹਨਾਂ ਨੂੰ ਏਅਰਲਿਫਟ ਰਾਹੀਂ ਦਿੱਲੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਬੇਸ਼ੱਕ ਅਧਿਕਾਰਿਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਪੁਸ਼ਟੀ ਨਹੀਂ ਕੀਤੀ ਗਈ, ਪਰ ਇਹ ਜਾਣਕਾਰੀ ਹੈ ਕਿ ਉਹ ਹੁਣ ਸਿਹਤਮੰਦ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ

ਦੱਸ ਦਈਏ ਕਿ ਐਤਵਾਰ ਨੂੰ ਮੁੱਖ ਮੰਤਰੀ ਨੇ ਕਾਲੀ ਵੇਈਂ ਦੀ ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਸੀ, ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਵੇਈਂ ਦਾ ਪਾਣੀ ਪੀਤਾ ਸੀ। ਇਸ ਸਬੰਧੀ ਭਗਵੰਤ ਮਾਨ ਦੇ ਪਾਣੀ ਪੀਂਦੇ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਸਨ।

ਇਹ ਵੀ ਪੜੋ:ਲੱਕੜ ਦਾ ਮਿਸਤਰੀ ਸੀ ਗੈਂਗਸਟਰ ਮਨੂੰ ਕੁੱਸਾ, ਜੇਲ੍ਹ ਜਾਣ ਤੋਂ ਬਾਅਦ ਬਣਿਆ ਗੈਂਗਸਟਰ, ਜਾਣੋ ਪੂਰੀ ਕਹਾਣੀ...

Last Updated : Jul 21, 2022, 4:10 PM IST

ABOUT THE AUTHOR

...view details