ਚੰਡੀਗੜ੍ਹ:ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਖੱਟਰ ਨੂੰ ਐਜੁਕੇਟ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸਵਾਲ ਕਰਦੇ ਹੋਏ ਪੁੱਛਿਆ ਕਿ ਜਿਵੇਂ ਕਿਸਾਨਾਂ ਨੂੰ ਕੁੱਟਿਆ ਗਿਆ ਬਰਦਾਸ਼ਯੋਗ ਹੈ। ਇਹ ਬਿਲਕੁੱਲ ਵੀ ਬਰਦਾਸ਼ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਮਸਲੇ ’ਤੇ ਉਨ੍ਹਾਂ ਨੇ ਕੁਝ ਨਹੀਂ ਕਿਹਾ ਪਰ ਦੂਜੇ ਮਸਲਿਆਂ ਤੇ ਉਨ੍ਹਾਂ ਨੇ ਟਵੀਟ ਕੀਤਾ ਹੈ ਜਿਨ੍ਹਾਂ ਦਾ ਜਵਾਬ ਜਲਦ ਦਿੱਤਾ ਜਾਵੇਗਾ।
ਇਹ ਵੀ ਪੜੋ: ਨਵਜੋਤ ਸਿੰਘ ਸਿੱਧੂ ਨੇ ਡਰੱਗਜ ਨੂੰ ਲੈ ਕੇ ਮਜੀਠੀਆ ਨੂੰ ਘੇਰਿਆ
ਉੱਥੇ ਹੀ ਦੂਜੇ ਪਾਸੇ ਸੀਐੱਮ ਕੈਪਟਨ ਤੋਂ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਦੇ ਸਬੰਧ ਚ ਜਦੋ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਉਹ ਇਸ ਸਬੰਧ ਚ ਕੁਝ ਨਹੀਂ ਬੋਲਣਾ ਚਾਹੁੰਦੇ ਇਸ ਸਬੰਧ ਚ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ।