ਚੰਡੀਗੜ੍ਹ: ਪੰਜਾਬ ਦੇ ਸੀਐੱਮ ਅਮਰਿੰਦਰ ਸਿੰਘ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਮੰਤਰੀਆਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੇ ਚੱਲਦਿਆਂ ਕੈਪਟਨ ਵਲੋਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ।
ਦੱਸ ਦਈਏ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੂਨ, 2020 'ਚ ਲਿਆਂਦੇ ਆਰਡੀਨੈਂਸਾਂ ਦੇ ਸਮੇਂ ਤੋਂ ਲੈ ਕੇ ਪੰਜਾਬ 'ਚ ਪ੍ਰਦਰਸ਼ਨ ਚੱਲ ਰਹੇ ਹਨ। ਉਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ, “ਭਾਵੇਂ ਹੁਣ ਤੱਕ ਇਹ ਪ੍ਰਦਰਸ਼ਨ ਵੱਡੇ ਪੱਧਰ ਉਤੇ ਸ਼ਾਂਤਮਈ ਰਹੇ ਹਨ ਪਰ ਇਸ ਤੋਂ ਲੋਕਾਂ 'ਚ ਵਧ ਰਹੇ ਗੁੱਸੇ ਦਾ ਪ੍ਰਗਟਾਵਾ ਹੁੰਦਾ ਹੈ, ਖਾਸ ਕਰਕੇ ਉਸ ਵੇਲੇ, ਜਦੋਂ ਸੂਬਾ ਸਾਲ 2022 ਦੇ ਆਰੰਭ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵੱਲ ਵਧ ਰਿਹਾ ਹੈ।”