ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ (82) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਗੋਇਲ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਦੋ ਮੁੰਡੇ ਤੇ ਇੱਕ ਕੁੜੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਬ੍ਰਿਜ ਲਾਲ ਗੋਇਲ ਨੂੰ ਪਾਰਟੀ ਦਾ ਅਨੁਸਾਸ਼ਿਤ ਸਿਪਾਹੀ ਅਤੇ ਪਟਿਆਲਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨ ਵਾਲਾ ਅਣਥੱਕ ਵਰਕਰ ਦੱਸਿਆ। ਸਾਬਕਾ ਵਿਧਾਇਕ ਗੋਇਲ 1972 ਵਿੱਚ ਰਾਜਪੁਰਾ ਤੋਂ ਵਿਧਾਇਕ ਬਣੇ ਸਨ। ਉਹ ਪਨਸਪ ਅਤੇ ਪੰਜਾਬ ਪਸ਼ੂਧਨ ਵਿਕਾਸ ਬੋਰਡ ਦੇ ਚੇਅਰਮੈਨ ਵੀ ਰਹੇ।