ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਰੰਟਲਾਈਨ 'ਤੇ ਕੰਮ ਕਰਨ ਵਾਲੇ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਗੱਲ ਕਰ ਕੇ ਹਲਾਤਾਂ ਦਾ ਜਾਇਜ਼ਾ ਲਿਆ।
ਕੈਪਟਨ ਨੇ ਵੀਡੀਓ ਕਾਲ ਕਰ ਫਰੰਟਲਾਈਨ 'ਤੇ ਕੰਮ ਕਰਨ ਵਾਲਿਆਂ ਦਾ ਵਧਾਇਆ ਹੌਂਸਲਾ - ਕੋਵਿਡ 19
ਕੈਪਟਨ ਅਮਰਿੰਦਰ ਸਿੰਘ ਨੇ ਫਰੰਟਲਾਈਨ 'ਤੇ ਕੰਮ ਕਰਨ ਵਾਲਿਆਂ ਨਾਲ ਵੀਡੀਓ ਕਾਲ ਕਰ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਇਸ ਦੀ ਵੀਡੀਓ ਸਾਂਝੀ ਕੀਤੀ। ਇਸ ਵੀਡੀਓ ਵਿੱਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਫ਼ਰੰਟਲਾਈਨ 'ਤੇ ਕੰਮ ਕਰਨ ਵਾਲੇ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਵਿੱਚ ਡਾਕਟਰ ਅਤੇ ਪੁਲਿਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਤੋਂ ਪੁੱਛ ਰਹੇ ਹਨ ਕਿ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਤਾਂ ਨਹੀਂ ਆ ਰਹੀ, ਸਾਰਿਆਂ ਨੂੰ ਰਾਸ਼ਨ ਪਹੁੰਚ ਰਿਹਾ ਹੈ।
ਪੰਜਾਬ ਵਿੱਚ ਖ਼ਬਰ ਲਿਖੇ ਜਾਣ ਤੱਕ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 4 ਹੋ ਚੁੱਕੀ ਹੈ। ਪੂਰੇ ਸੂਬੇ ਵਿੱਚ ਇਸ ਵੇਲੇ ਕਰਫਿਊ ਲੱਗਿਆ ਹੋਇਆ ਹੈ ਜਿਸ ਦੇ ਮੁੱਦੇਨਜ਼ਰ ਪੰਜਾਬ ਸਰਕਾਰ ਨੇ ਹਰ ਕਿਸੇ ਲੋੜਵੰਦ ਤੱਕ ਰਾਸ਼ਨ ਪਹੁੰਚਾਉਣ ਦਾ ਜ਼ਿੰਮਾ ਲਿਆ ਹੋਇਆ ਹੈ।