ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜੋ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਮੁੱਖ ਮੰਤਰੀ ਨੇ ਕੀਤੀ ਸ਼ਲਾਘਾ - progressive farmers punjab
ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਕਿਸਾਨਾਂ ਨਾਲ ਕੈਪਟਨ ਨੇ ਮੁਲਾਕਾਤ ਕਰ ਉਨ੍ਹਾਂ ਦੇ ਇਸ ਉਧਮ ਦੀ ਸ਼ਲਾਘਾ ਕੀਤੀ।
ਇਸ ਸਬੰਧੀ ਟਵੀਟ ਕਰ ਕੈਪਟਨ ਨੇ ਕਿਹਾ, "ਆਪਣੇ ਇਸ ਸ਼ਲਾਘਾਯੋਗ ਕਦਮਾਂ ਸਦਕਾ ਇਹ ਕਿਸਾਨ ਸਰਕਾਰ ਦੀਆਂ ਪਰਾਲੀ ਨਾ ਸਾੜਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਗਏ ਹਨ। ਮੈਂ ਇਨ੍ਹਾਂ ਸਾਰੇ ਕਿਸਾਨਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਤੇ ਬਹੁਤ ਖੁਸ਼ ਹਾਂ ਕਿ ਇਹ ਹੋਰਨਾਂ ਕਿਸਾਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰ ਰਹੇ ਹਨ।"
ਦੱਯਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਵਰ੍ਹੇ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ।