ਚੰਡੀਗੜ੍ਹ:ਪੰਜਾਬ ਦੇ ਸ਼ਾਹੀ ਇਮਾਮ, ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਆਮ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਟਵਿੱਟਰ 'ਤੇ ਇੱਕ ਪੋਸਟ ਰਾਹੀ ਇਹ ਜਾਣਕਾਰੀ ਦਿੱਤੀ ਹੈ।
ਉਹ 63 ਸਾਲਾਂ ਦੇ ਸਨ। ਵੀਰਵਾਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਪਿੱਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਨੂੰ ਇੱਕ ਅਧਿਆਤਮਕ ਵਿਅਕਤੀ ਦੱਸਿਆ ਜੋ ਹਮੇਸ਼ਾ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਸਨ।