ਚੰਡੀਗੜ੍ਹ: ਸੋਮਵਾਰ ਦੇਰ ਰਾਤ ਪੰਜਾਬ ਪੁਲਿਸ ਦੀ ਮੁਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈਡਕੁਆਟਰ ’ਤੇ ਹਮਲਾ ਹੋਇਆ ਹੈ। ਇਸ ਧਮਾਕੇ ਤੋਂ ਬਾਅਦ ਜਿੱਥੇ ਇਲਾਕੇ ’ਚ ਸਨਸਨੀ ਦਾ ਮਾਹੌਲ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਦੇ ਮੂਡ ’ਚ ਹੈ। ਦੱਸ ਦਈਏ ਕਿ ਸੀਐੱਮ ਮਾਨ ਵੱਲੋਂ ਧਮਾਕੇ ਦੇ ਮਾਮਲੇ ’ਚ ਪੰਜਾਬ ਡੀਜੀਪੀ ਸਣੇ ਸਾਰੇ ਵੱਡੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਗਈ।
'ਮਾਮਲੇ ਚ ਕੁਝ ਗ੍ਰਿਫਤਾਰੀਆਂ ਹੋਈਆਂ ਹਨ': ਇਸ ਮੀਟਿੰਗ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਬੀਤੇ ਦਿਨ ਨਾਲ ਹੋਇਆ ਧਮਾਕੇ ਤੇ ਪੂਰੀ ਡਿਟੇਲ ਨਿਕਲ ਰਹੀਆਂ ਹਨ। ਮਾਮਲੇ ’ਚ ਕੁਝ ਗ੍ਰਿਫਤਾਰੀਆਂ ਹੋਈਆਂ ਹਨ,ਕੁਝ ਹੋਰ ਗ੍ਰਿਫਤਾਰੀਆਂ ਹੋ ਜਾਣਗੀਆਂ। ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸਨੇ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਅੱਜ ਸ਼ਾਮ ਤੱਕ ਕਾਫੀ ਕੁਝ ਕਲੀਅਰ ਹੋ ਜਾਵੇ। ਇਸ ਇੰਟੇਲੀਜੈਂਸ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
'ਕਿਸੇ ਨੂੰ ਨਹੀਂ ਬਖਸ਼ਿਆ ਜਾਵੇਗਾ': ਮੁਹਾਲੀ ਵਿਖੇ ਹੋਏ ਧਮਾਕੇ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।