ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਨਾਲ ਕਈ ਕੈਬਿਨੇਟ ਮੰਤਰੀਆਂ ਤੇ ਵਿਧਾਇਕਾਂ ਨੇ ਬੈਠਕ ਕੀਤੀ। ਬੈਠਕ ਤੋਂ ਬਾਅਦ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਸੂਬੇ ਵਿੱਚ ਠੇਕੇ ’ਤੇ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਫੌਰੀ ਆਦੇਸ਼ ਜਾਰੀ ਕਰ ਦਿੱਤੇ ਹਨ। ਉਹਨਾਂ ਨੇ ਕਿਹਾ ਕਿ ਤਕਰੀਬਨ 15 ਹਜ਼ਾਰ ਸਫ਼ਾਈ ਕਰਮਚਾਰੀ ਠੇਕੇ ’ਤੇ ਕੰਮ ਕਰ ਰਹੇ ਹਨ ਜਿਸ ਨੂੰ ਲੈ ਕੇ ਕੈਬਿਨੇਟ ਸਬ ਕਮੇਟੀ ਦੀ ਬੈਠਕ ਵੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਪੰਜਾਬ ਭਵਨ ਕੀਤੀ ਗਈ ਸੀ। ਇਸ ਦੌਰਾਨ ਵੇਰਕਾ ਨੇ ਵੀ ਕਿਹਾ ਕਿ ਦਲਿਤਾਂ ਦੀ ਸਕਾਲਰਸ਼ਿਪ ਦਾ ਮੁੱਦਾ ਅਤੇ 85 ਵੀ ਸੋਧ ਤਹਿਤ ਹੋਣ ਵਾਲੀਆਂ ਪ੍ਰਮੋਸ਼ਨ ਦੇ ਮਾਮਲੇ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ।
ਕੱਚੇ ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੁੱਖ ਮੰਤਰੀ ਨੇ ਹੁਕਮ ਕੀਤੇ ਜਾਰੀ: ਵੇਰਕਾ
ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਸੂਬੇ ਵਿੱਚ ਠੇਕੇ ’ਤੇ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਫੌਰੀ ਆਦੇਸ਼ ਜਾਰੀ ਕਰ ਦਿੱਤੇ ਹਨ।
ਇਹ ਵੀ ਪੜੋ: ਰਾਹੁਲ ਮੀਟਿੰਗ : 'ਪੰਜਾਬ 'ਚ ਹੋਣ 3 ਡਿਪਟੀ ਸੀਐਮ'
ਰਾਜ ਕੁਮਾਰ ਵੇਰਕਾ ਨੇ ਵੀ ਦੱਸਿਆ ਕਿ ਸਿਰਫ਼ ਸਫ਼ਾਈ ਕਰਮਚਾਰੀ ਹੀ ਨਹੀਂ ਇਸ ਤੋਂ ਇਲਾਵਾ ਪੰਜਾਬ ਰੋਡਵੇਜ ਸਣੇ ਤਮਾਮ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇੱਕ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ ਸਣੇ ਕਈ ਮੰਤਰੀ ਮੌਜੂਦ ਹਨ। ਇਸ ਤੋਂ ਇਲਾਵਾ ਛੇਵੇਂ ਪੇ-ਕਮਿਸ਼ਨ ਨੂੰ ਲੈ ਕੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨਾਲ ਚਰਚਾ ਹੋਈ ਹੈ ਜਿਸ ਦਾ ਕੱਲ੍ਹ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਵਿੱਚ ਏਜੰਡਾ ਮੁਲਾਜ਼ਮਾਂ ਸਾਹਮਣੇ ਰੱਖ ਦਿੱਤਾ ਜਾਵੇਗਾ।
ਇਸ ਦੌਰਾਨ ਰਾਜ ਕੁਮਾਰ ਵੇਰਕਾ ਨੂੰ ਜਦੋਂ ਸਵਾਲ ਪੁੱਛਿਆ ਗਿਆ ਕਿ ਉਨ੍ਹਾਂ ਵੱਲੋਂ ਇੱਕ ਚਿੱਠੀ ਲਿਖ ਮੁੱਖ ਮੰਤਰੀ ਨੂੰ ਸਾਫ ਕਿਹਾ ਗਿਆ ਸੀ ਕਿ ਕਈ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਹੈ ਉਸ ਬਾਰੇ ਵੇਰਕਾ ਨੇ ਜਵਾਬ ਦਿੰਦਿਆਂ ਕਿਹਾ ਕਿ ਕੁਝ ਇੱਕ ਮੁੱਦਿਆਂ ਨੂੰ ਲੈ ਕੇ ਕਾਂਗਰਸ ਖ਼ਿਲਾਫ਼ ਲੋਕਾਂ ਵਿੱਚ ਰੋਸ ਹੈ ਉਹ ਮੰਨਦੇ ਹਨ।
ਇਸ ਤੋਂ ਇਲਾਵਾ ਪੰਜਾਬ ਕਾਂਗਰਸ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ ਜਾਂ ਨਹੀਂ ਇਸ ਬਾਰੇ ਬੋਲਦਿਆਂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮਹਿਜ਼ ਇਕ ਦੋ ਦਿਨ ਦੇ ਅੰਦਰ ਸਭ ਕੁਝ ਸਾਫ਼ ਹੋ ਜਾਵੇਗਾ ਅਤੇ ਹਾਈ ਕਮਾਨ ਦੇ ਦਖ਼ਲ ਤੋਂ ਬਾਅਦ ਕਿਸੇ ਵੀ ਮੰਤਰੀ ਵਿਧਾਇਕ ਵੱਲੋਂ ਕੋਈ ਵੀ ਟਵੀਟ ਜਾਂ ਮੀਡੀਆ ਵਿੱਚ ਗੱਲ ਨਹੀਂ ਕੀਤੀ ਜਾ ਰਹੀ, ਕਿਉਂਕਿ ਹਾਈ ਕਮਾਨ ਨੇ ਸਾਫ਼ ਹਿਦਾਇਤਾਂ ਕੀਤੀਆਂ ਸਨ ਕਿ ਜਦੋਂ ਤੱਕ ਉਨ੍ਹਾਂ ਵੱਲੋਂ ਕੋਈ ਫ਼ੈਸਲਾ ਨਹੀਂ ਕੀਤਾ ਜਾਂਦਾ ਕੋਈ ਵੀ ਵਿਧਾਇਕ ਅਤੇ ਮੰਤਰੀ ਬੇਵਜ੍ਹਾ ਟਵੀਟ ਨਹੀਂ ਕਰੇਗਾ।
ਵੇਰਕਾ ਨੇ ਵੀ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਮੰਤਰੀ ਮੰਡਲ ਸਣੇ ਸੰਗਠਨ ਵਿੱਚ ਬਦਲਾਅ ਨਹੀਂ ਹੋਵੇਗਾ। ਉਹਨਾਂ ਨੇ ਕਿਹਾ ਕਿ ਬਦਲਾਅ ਹੋਵੇਗਾ ਪਰ ਇਸ ਦਾ ਫ਼ੈਸਲਾ ਹਾਈਕਮਾਨ ਕਰੇਗਾ ਜਿਸ ਲਈ ਉਨ੍ਹਾਂ ਵੱਲੋਂ ਇੱਕ ਫਾਰਮੂਲਾ ਵੀ ਤਿਆਰ ਕਰ ਲਿਆ ਗਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨਾਲ ਬੈਠ ਕੇ ਹਾਈਕਮਾਨ ਕਈ ਫ਼ੈਸਲੇ ਕਰੇਗੀ, ਪਰ ਪੰਜਾਬ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦੀ ਗੱਲ ਕਹਿ ਦਿੱਤੀ ਹੈ।