ਪੰਜਾਬ

punjab

ETV Bharat / city

ਬਗੈਰ ਮਾਸਕ ਦੇ ਜਿਹੜਾ ਘਰੋਂ ਬਾਹਰ ਨਿਕਲੇ, ਉਸ ਖ਼ਿਲਾਫ਼ ਕੇਸ ਦਰਜ ਕਰੋ: ਕੈਪਟਨ

ਮੁੱਖ ਮੰਤਰੀ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜਾ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਦੇਖਿਆ ਜਾਵੇ, ਉਸ ਦਾ ਮਹਾਂਮਾਰੀ ਕਾਨੂੰਨ ਦੀ ਧਾਰਾ ਅਨੁਸਾਰ ਚਲਾਨ ਕੱਟਿਆ ਜਾਵੇ।

ਮੁੱਖ ਮੰਤਰੀ
ਮੁੱਖ ਮੰਤਰੀ

By

Published : Apr 17, 2020, 9:43 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ 'ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਸੂਬੇ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਗਈ ਵੀਡਿਓ ਕਾਨਫ਼ਰੰਸ ਮੌਕੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਖ਼ਤਰਨਾਕ ਮਹਾਂਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ।

ਇੱਕ ਕਾਨੂੰਨਗੋ ਦੀ ਹੋਈ ਮੌਤ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਕੋਵਿਡ-19 ਖਿਲਾਫ਼ ਮੂਹਰਲੀ ਕਤਾਰ ਵਿੱਚ ਡਟੇ ਮੁਲਾਜ਼ਮਾਂ ਜਿਨ੍ਹਾਂ ਵਿੱਚ ਸਿਹਤ, ਖੇਤੀਬਾੜੀ, ਪੁਲਿਸ ਤੇ ਮਾਲ ਵਿਭਾਗ ਦਾ ਸਟਾਫ ਸ਼ਾਮਲ ਹੈ, ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਦੇ ਨਾਲ ਹੋਰ ਜ਼ਰੂਰੀ ਇਹਤਿਆਤੀ ਕਦਮ ਵੀ ਚੁੱਕੇ ਜਾਣ।

ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ 4.5 ਲੱਖ ਪੀ.ਪੀ.ਈ. ਕਿੱਟਾਂ ਦਾ ਆਰਡਰ ਦੇ ਦਿੱਤਾ ਹੈ ਜਿਨ੍ਹਾਂ ਵਿੱਚੋਂ 26,500 ਮਿਲ ਗਈਆਂ ਹਨ ਅਤੇ 30,000 ਹੋਰ ਦੀ ਹੁਣ ਜਾਂ ਅਗਲੇ ਹਫ਼ਤੇ ਆਉਣ ਦੀ ਸੰਭਾਵਨਾ ਹੈ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਕੋਲ ਵਰਤੋਂ ਲਈ 1900 ਆਕਸੀਜਨ ਗੈਸ ਸਿਲੰਡਰ ਮੌਜੂਦ ਹਨ ਜਦੋਂ ਕਿ 1200 ਹੋਰ ਦਾ ਵੱਖ-ਵੱਖ ਏਜੰਸੀਆਂ ਕੋਲੋਂ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2000 ਹੋਰ ਸਿਲੰਡਰਾਂ ਨੂੰ ਖ਼ਰੀਦਣ ਦੀ ਤਜਵੀਜ਼ ਹੈ ਜਿਸ ਲਈ ਕੌਮੀ ਸਿਹਤ ਮਿਸ਼ਨ ਨੂੰ ਇਸ ਦੀ ਮੰਗ ਭੇਜ ਦਿੱਤੀ ਗਈ ਹੈ।

ਕੈਪਟਨ ਨੇ ਸਿਹਤ ਵਿਭਾਗ ਨੂੰ ਨਿਰੇਦਸ਼ ਦਿੱਤੇ ਕਿ ਉਹ ਸੂਬੇ ਦੇ ਸਾਰੇ ਸੀਮਿਤ ਕੀਤੇ 24 ਜ਼ੋਨਾਂ ਵਿੱਚ ਰੈਪਿਡ ਟੈਸਟਿੰਗ ਦੀ ਮੁਹਿੰਮ ਵਿੱਢਣ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਚਾਰ ਜ਼ਿਲੇ (ਜਲੰਧਰ, ਪਠਾਨਕੋਟ, ਨਵਾਂਸ਼ਹਿਰ ਤੇ ਐਸ.ਏ.ਐਸ.ਨਗਰ) ਹੌਟਸਪੌਟ ਜ਼ਿਲੇ ਐਲਾਨੇ ਗਏ ਹਨ। ਸੂਬਾ ਹੁਣ ਤੱਕ ਇਹ ਟੈਸਟ ਜਲੰਧਰ ਤੇ ਐਸ.ਏ.ਐਸ. ਨਗਰ ਵਿੱਚ ਸ਼ੁਰੂ ਕਰ ਚੁੱਕਾ ਹੈ।

ABOUT THE AUTHOR

...view details