ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇੱਕ ਹਫ਼ਤੇ ਦਾ ਸਵੈ-ਇਕਾਂਤਵਾਸ ਖ਼ਤਮ ਕਰ ਦਿੱਤਾ।
ਮੁੱਖ ਮੰਤਰੀ ਦੋ ਵਿਧਾਇਕਾਂ ਜਿਨ੍ਹਾਂ ਦਾ ਬਾਅਦ ਵਿੱਚ ਕੋਵਿਡ ਟੈਸਟ ਪੌਜ਼ੀਟਿਵ ਆਇਆ ਸੀ, ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਇਕਾਂਤਵਾਸ 'ਤੇ ਚਲੇ ਗਏ ਸਨ। ਉਹ 28 ਅਗਸਤ ਨੂੰ ਵਿਧਾਨ ਸਭਾ ਦੇ ਇੱਕ ਰੋਜ਼ਾ ਸੈਸ਼ਨ ਵਿੱਚ ਵਿਧਾਇਕਾਂ ਦੇ ਸੰਪਰਕ ਵਿੱਚ ਆਏ ਸਨ।