ਚੰਡੀਗੜ੍ਹ:ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਸਾਲ 2022 ਵਿੱਚ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਇੱਕ ਸਿਆਸੀ ਪਾਰਟੀ ਅਤੇ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਇਸ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ (Punjab Election Commission) ਵੀ ਆਪਣੀਆਂ ਤਿਆਰੀਆਂ ਵਿੱਚ ਰੁਝਿਆ ਹੋਇਆ ਹੈ। ਇਸੇ ਦੌਰਾਨ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੀਫ ਇਲੈਕਟ੍ਰੀਕਲ ਅਫਸਰ ਆਈਏਐਸ ਡਾ. ਐਸ ਕਰੁਣਾ ਰਾਜੂ (Chief Electrical Officer IAS Dr. S. Karuna Raju) ਨੇ ਪ੍ਰੈਸ ਕਾਨਫਰੰਸ ਕੀਤੀ।
23 ਜ਼ਿਲ੍ਹੇ ਅਤੇ 28 ਪੁਲਿਸ ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕੇ
ਜਿਸ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਡਾ. ਕਰੁਣਾ ਰਾਜੂ ( Dr. S. Karuna Raju) ਨੇ ਦੱਸਿਆ ਕਿ 23 ਜ਼ਿਲ੍ਹੇ ਅਤੇ 28 ਪੁਲਿਸ ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕੇ ਹਨ। ਉਨ੍ਹਾਂ ਨੇ ਦੱਸਿਆ ਚੋਣਾਂ ਸਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਕੀਤੀ ਜਾ ਰਹੀ ਹੈ।
ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 9 ਲੱਖ
ਪ੍ਰੈਸ ਕਾਨਫਰੰਸ ਵਿੱਚ ਡਾ. ਐਸ ਕਰੁਣਾ ਰਾਜੂ ( Dr. S. Karuna Raju) ਨੇ ਦੱਸਿਆ ਕਿ ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 9 ਲੱਖ ਹੈ, ਜਿੰਨ੍ਹਾਂ ਵਿੱਚ 1.1 ਕਰੋੜ ਪੁਰਸ਼ ਹਨ ਜਦਕਿ 99 ਲੱਖ ਮਹਿਲਾ ਵੋਟਰ ਹਨ। ਇਨ੍ਹਂ ਵਿੱਚੋਂ ਜਿਨ੍ਹਾਂ ਕੋਲ ਪਾਸਪੋਰਟ ਹੈ, ਉਹ ਐਨਆਰਆਈ ਵੋਟਰ ਹਨ।
5.33 ਲੱਖ ਵੋਟਰ ਅਜਿਹੇ ਹਨ ਜਿਨ੍ਹਾਂ ਦੀ ਉਮਰ 80 ਸਾਲ ਤੋਂ ਵੱਧ