ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ (Navjot Singh Sidhu resigns from post of Punjab Congress chief) ਦੇ ਦਿੱਤਾ ਹੈ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ ਕਾਂਗਰਸ ਪਾਰਟੀ ਦੀ ਪ੍ਰਧਾਨ ਦੀ ਇੱਛਾ ਅਨੁਸਾਰ ਮੈਂ ਆਪਣਾ ਅਸਤੀਫਾ ਭੇਜ ਦਿੱਤਾ ਹੈ।
ਦੱਸ ਦਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਦੀ ਸਹੂਲਤ ਲਈ ਆਪਣੇ ਅਸਤੀਫੇ ਦੇਣ ਲਈ ਕਿਹਾ ਸੀ।
ਸੋਨੀਆ ਗਾਂਧੀ ਵੱਲੋਂ ਅਸਤੀਫੇ ਦੀ ਮੰਗ
ਸੂਤਰਾਂ ਮੁਤਾਬਿਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਪਾਰਟੀ ਦੇ ਉੱਤਰਾਖੰਡ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਸੂਬਾ ਪ੍ਰਧਾਨਾਂ ਦੇ ਅਸਤੀਫੇ ਮੰਗੇ ਹਨ। ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਸੂਬਾ ਪ੍ਰਧਾਨਾਂ ਦੇ ਅਸਤੀਫੇ ਤੋਂ ਬਾਅਦ ਇਨ੍ਹਾਂ ਰਾਜਾਂ ਵਿੱਚ ਸੰਗਠਨ ਦਾ ਮੁੜ ਗਠਨ ਕੀਤਾ ਜਾਵੇਗਾ ਅਤੇ ਨਵੇਂ ਲੋਕਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ।
ਸਿੱਧੂ ਦੀ ਪ੍ਰਧਾਨਗੀ ’ਤੇ ਉੱਠੇ ਸਵਾਲ
ਕਾਬਿਲੇਗੌਰ ਹੈ ਕਿ 5 ਸੂਬਿਆਂ ’ਚ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਮਿਲੀ ਹੈ। ਜਿਸ ਤੋਂ ਬਾਅਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵੱਡਾ ਫੈਸਲਾ ਲੈਂਦਿਆਂ ਉੱਤਰਾਖੰਡ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਸੂਬਾ ਪ੍ਰਧਾਨਾਂ ਦੇ ਅਸਤੀਫੇ ਮੰਗੇ ਗਏ ਸੀ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਵਿਧਾਨਸਭਾ ਚੋਣਾਂ ’ਚ ਹਾਰ ਤੋਂ ਬਾਅਦ ਪਾਰਟੀ ਦੇ ਕਈ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ’ਤੇ ਕਈ ਸਵਾਲ ਚੁੱਕੇ ਜਾ ਰਹੇ ਸੀ।
ਇਹ ਵੀ ਪੜੋ:ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਨੌਜਵਾਨਾਂ ਵਿੱਚ ਉਤਸ਼ਾਹ, ਫਰੀਦਕੋਟ ਤੋਂ ਬੱਸਾਂ ਰਵਾਨਾ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਇਸ ਨੂੰ ਪੰਜਾਬ ਦੇ ਲੋਕਾਂ ਦਾ ਇੱਕ ਚੰਗਾ ਫੈਸਲਾ ਦੱਸਿਆ ਹੈ, ਉੱਥੇ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਪੰਜਾਬ ਦੇ ਮੁੜ ਰਿਵਾਇਤੀ ਸਿਸਟਮ ਨੂੰ ਬਦਲ ਕੇ ਇੱਕ ਨਵੀਂ ਨੀਂਹ ਰੱਖੀ ਹੈ।
ਖੈਰ ਇਸ ਚ ਕੋਈ ਦੋ ਰਾਏ ਨਹੀਂ ਹੈ ਕਿ ਪੰਜਾਬ ਵਿੱਚ ਪੰਜਾਬ ਵਿਧਾਨਸਭਾ ਚੋਣਾਂ ’ਚ ਨਾ ਸਿਰਫ਼ ਦਿੱਗਜ ਨੇਤਾਵਾਂ ਦੀ ਹਾਰ ਹੋਈ ਹੈ, ਸਗੋਂ ਦਿੱਗਜ਼ ਪਾਰਟੀਆਂ ਨੂੰ ਵੀ ਨੁਕਸਾਨ ਹੋਇਆ ਹੈ, ਚਾਹੇ ਉਹ ਕਾਂਗਰਸ ਹੋਵੇ, ਭਾਜਪਾ ਜਾਂ ਅਕਾਲੀ ਦਲ।