ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਸੂਬੇ ਵਿੱਚ ਪਾਰਟੀ ਦੇ ਵਿਕਾਸ ਲਈ 22 ਬੁਲਾਰਿਆਂ ਦੀ ਇੱਕ ਕਮੇਟੀ ਬਣਾਈ ਹੈ, ਜੋ ਕਿ ਪਾਰਟੀ ਦਾ ਦਾਇਰਾ ਵਧਾਉਣ ਲਈ ਕੰਮ ਕਰੇਗੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਇਸ ਕਮੇਟੀ ਵਿੱਚ 7 ਵਿਸ਼ੇਸ਼ ਬੁਲਾਰੇ ਬਣਾਏ ਗਏ ਹਨ। ਵਿਸ਼ੇਸ਼ ਬੁਲਾਰੇ ਵਿੱਚ ਸੰਸਦ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਪਰਗਟ ਸਿੰਘ ਅਤੇ ਸੁਖਵਿੰਦਰ ਕੋਟਲੀ ਤੋਂ ਇਲਾਵਾ ਹਰਮਿੰਦਰ ਸਿੰਘ ਗਿੱਲ, ਕੁਲਬੀਰ ਜ਼ੀਰਾ, ਕੁਲਦੀਪ ਸਿੰਘ ਵੈਦ ਅਤੇ ਪਵਨ ਆਦੀਆ ਨੂੰ ਥਾਂ ਦਿੱਤੀ ਗਈ ਹੈ। ਇਹ ਸਾਰੇ ਸਾਬਕਾ ਵਿਧਾਇਕ ਹਨ।
ਇਹ ਵੀ ਪੜੋ:ਗੋਬਿੰਦ ਸਾਗਰ ਝੀਲ ਹਾਦਸਾ: ਇੱਕੋ ਪਰਿਵਾਰ ਨੇ ਗੁਆਏ 4 ਲਾਲ, ਰੱਖੜੀ ਤੋਂ ਪਹਿਲਾਂ 3 ਭੈਣਾਂ ਨੇ ਇਕਲੌਤਾ ਭਰਾ ਗੁਆਇਆ
ਰਾਜਾ ਵੜਿੰਗ ਨੇ ਕੀਤਾ ਟਵੀਟ: ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੈਨੂੰ ਪੰਜਾਬ ਕਾਂਗਰਸ ਕਮੇਟੀ ਦੇ ਵਿਸ਼ੇਸ਼ ਬੁਲਾਰਿਆਂ ਅਤੇ ਬੁਲਾਰਿਆਂ ਦੇ ਨਾਵਾਂ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ, ਜਿਨ੍ਹਾਂ ਨੂੰ ਮਾਨਯੋਗ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਜੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ। ਮੈਨੂੰ ਭਰੋਸਾ ਹੈ ਕਿ ਸਾਡੀ ਟੀਮ ਪਾਰਟੀ ਦੇ ਨਜ਼ਰੀਏ ਨੂੰ ਪ੍ਰਭਾਵਸ਼ਾਲੀ ਅਤੇ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਨਵੀਂ ਟੀਮ ਨੂੰ ਮੇਰੀਆਂ ਸ਼ੁਭਕਾਮਨਾਵਾਂ...
ਸੂਚੀ ਵਿੱਚ ਇਹ ਨਾਂ ਸ਼ਾਮਲ:ਇਸ ਸੂਚੀ ਵਿੱਚ ਡਾ. ਨਵਜੋਤ ਦਹੀਆ, ਜਗਪਾਲ ਸਿੰਘ ਅਬੁੱਲਖੁਰਾਣਾ, ਐਡਵੋਕੇਟ ਅਰਸ਼ਦੀਪ ਸਿੰਘ ਖਡਿਆਲ, ਜਸਕਰਨ ਸਿੰਘ ਕਾਹਲੋਂ, ਰਮਨ ਸੁਬਰਾਮਨੀਅਮ, ਹਰਦੀਪ ਸਿੰਘ ਕਿੰਗਰਾ, ਐਡਵੋਕੇਟ ਸੁਰਜੀਤ ਸਿੰਘ ਸਵੈਚ, ਅਮਿਤ ਬਾਵਾ, ਵਿਨੋਦ ਭਾਰਤੀ, ਕੁੰਵਰ ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਸਿੱਖਣਵਾਲਾ, ਸੁਖਦੇਵ ਸਿੰਘ, ਰੁਪਿੰਦਰ ਸਿੰਘ ਰੂਬੀ ਗਿੱਲ, ਨਰਿੰਦਰਪਾਲ ਸਿੰਘ ਸੰਧੂ, ਜਗਮੀਤ ਸਿੰਘ ਢਿੱਲੋਂ, ਸੁਖਬੀਰ ਸਿੰਘ, ਕੈਪਟਨ ਗੌਰਵ ਦੁਲਚਾ ਬਰਾੜ, ਸਿਮਰਤ ਖੰਗੂੜਾ, ਅੰਮ੍ਰਿਤ ਕੌਰ ਗਿੱਲ, ਟੀਨਾ ਚੌਧਰੀ, ਰਾਣਾ ਬਲਜੀਤ ਸਿੰਘ ਚਾਹਲ, ਜਸਪ੍ਰੀਤ ਸਿੰਘ ਨਰਵਾਲ, ਕੁਲਜੀਤ ਸਿੰਘ ਗੱਗੀ, ਨਵੀਨ ਸੱਭਰਵਾਲ ਜਸ਼ਦੀਪ ਸਿੰਘ ਤੇ ਚਾਹਲ ਦਾ ਨਾਂ ਸ਼ਾਮਲ ਹੈ।
ਪ੍ਰਮੁੱਖ ਆਗੂਆਂ ਦੇ ਨਾਂ ਲਾਪਤਾ:ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਾਰੀ ਕੀਤੀ ਗਈ ਇਸ ਲੀਸਟ ਵਿੱਚ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੇ ਮੌਜੂਦਾਂ ਸਾਂਸਦਾ ਨੇ ਨਾਂ ਇਸ ਲੀਸਟ ਵਿੱਚੋਂ ਲਾਪਤਾ ਹਨ। 18 ਵਿਧਾਇਕਾਂ ਵਿੱਚੋਂ ਸਿਰਫ਼ ਸਾਬਕਾ ਮੰਤਰੀ ਪ੍ਰਗਟ ਸਿੰਘ ਅਤੇ ਸੁਖਵਿੰਦਰ ਕੋਟਲੀ ਨੂੰ ਹੀ ਵਿਧਾਇਕ ਵਜੋਂ ਇਸ ਲੀਸਟ ਵਿੱਚ ਥਾਂ ਦਿੱਤੀ ਗਈ ਹੈ। ਉਥੇ ਹੀ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਨਾਂ ਇਸ ਲੀਸਟ ਵਿੱਚ ਹੈ ਹੀ ਨਹੀਂ ਹੈ।
ਇਹ ਵੀ ਪੜੋ:ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਚੁਰੂ ਤੋਂ ਹਿਸਟਰੀ ਸ਼ੀਟਰ ਅਰਸ਼ਦ ਅਲੀ ਗ੍ਰਿਫ਼ਤਾਰ