ਚੰਡੀਗੜ੍ਹ: ਜਿੱਥੇ ਇੱਕ ਪਾਸੇ ਪੰਜਾਬ ਵਿੱਚ ਵਿਧਾਨਸਭਾ (Assembly elections) ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਉਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦਾ ਲੰਬੇ ਸਮੇਂ ਤੋਂ ਚੱਲ ਰਿਹਾ ਕਲੇਸ਼ ਅਜੇ ਤਕ ਜਾਰੀ ਹੈ। ਹੁਣ ਇਸੇ ਕਲੇਸ਼ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ, ਜੋ ਤਕਰਿਬਨ ਰਾਤ 00:44 'ਤੇ ਖ਼ਤਮ ਹੋਈ। ਇਹ ਮੁਲਾਕਾਤ ਪੰਜਾਬ ਰਾਜ ਭਵਨ ਵਿੱਚ ਹੋਈ। ਇਸ ਬੈਠਕ ਵਿੱਚ ਪੰਜਾਬ ਕਾਂਗਰਸ ਮਾਮਲਿਆਂ ਦੇ ਸਹਿ-ਇੰਚਾਰਜ ਹਰੀਸ਼ ਚੌਧਰੀ ਤੇ ਆਈਵਾਈਸੀ ਦੇ ਸੰਯੁਕਤ ਸਕੱਤਰ ਕ੍ਰਿਸ਼ਨਾ ਅੱਲਾਵਰੂ ਵੀ ਸ਼ਾਮਲ ਹੋਏ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ:
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਮੀਟਿੰਗ ਪੰਜਾਬ ਰਾਜ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਹੋਈ ਸੀ।
18 ਨੁਕਾਤੀ ਏਜੰਡੇ ’ਤੇ ਚਰਚਾ
ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਕਿ ਕੀ ਇਹ ਮੀਟਿੰਗ ਨਵਜੋਤ ਸਿੰਘ ਸਿੱਧੂ ਨੂੰ ਸ਼ਾਂਤ ਕਰਨ ਵਿੱਚ ਸਫਲ ਰਹੀ, ਚੰਨੀ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਮਤਭੇਦ ਨਹੀਂ ਹਨ ਅਤੇ ਇਹ ਮੀਟਿੰਗ ਸਿਰਫ ਇਸ ਗੱਲ 'ਤੇ ਚਰਚਾ ਕਰਨ ਲਈ ਸੀ ਕਿ ਕਾਂਗਰਸ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਲਈ ਪਾਰਟੀ ਨੂੰ ਕਿਵੇਂ ਕੰਮ ਕਰਨਾ ਚਾਹੀਦਾ ਹੈ।