ਚੰਡੀਗੜ੍ਹ: ਕਾਂਗਰਸ ਵਿਧਾਇਕ ਸੁਖਪਾਲ ਖਹਿਰਾ (MLA Sukhpal Khaira) ਨੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਫਿਰ ਤੋਂ ਸਲਾਹ ਦਿੱਤੀ ਹੈ। ਖਹਿਰਾ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਲੀਡਰਾਂ ਨੂੰ ਛੋਟੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।
ਖਹਿਰਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਨ੍ਹਾਂ ਨੇ ਬੀਤੇ ਦਿਨ ਰਾਜਾ ਵੜਿੰਗ ਨੂੰ ਕਿਹਾ ਸੀ ਕਿ ਇੱਕ ਵਿਅਕਤੀ ਯਾਨੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪਿੱਛੇ ਪਾਰਟੀ ਦੇ ਸਾਰੇ ਕਾਡਰ ਦੀ ਊਰਜਾ ਬਰਬਾਦ ਨਹੀਂ ਹੋਣੀ ਚਾਹੀਦੀ।
'ਬਿਨਾਂ ਮੰਗੇ ਨਾ ਦਿੱਤੀ ਜਾਵੇ ਸਲਾਹ': ਜਿਸ ਦੇ ਜਵਾਬ 'ਚ ਵੜਿੰਗ ਨੇ ਕਿਹਾ ਸੀ ਕਿ ਬਿਨਾਂ ਪੁੱਛੇ ਸਲਾਹ ਨਹੀਂ ਦਿੱਤੀ ਜਾਣੀ ਚਾਹੀਦੀ। ਇਸ ਨਾਲ ਮੁੱਲ ਘਟਦਾ ਹੈ। ਇਸ ਦੇ ਨਾਲ ਹੀ ਖਹਿਰਾ ਨੇ ਕਾਂਗਰਸ ਦੇ ਆਸ਼ੂ ਦੇ ਸਮਰਥਨ 'ਚ ਲੁਧਿਆਣਾ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਹਟਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।