ਪੰਜਾਬ

punjab

ETV Bharat / city

ਰਾਜਾ ਵੜਿੰਗ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਨੂੰ ਪਾਰਟੀ ਤੋਂ ਕੀਤਾ ਬਾਹਰ - ਪਾਰਟੀ ਵਿਰੋਧੀ ਗਤੀਵਿਧੀਆਂ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕਾਂਗਰਸ ਪਾਰਟੀ ਤੋਂ ਬਾਹਰ ਕੀਤਾ ਗਿਆ ਹੈ। ਕਾਂਗਰਸ ਪ੍ਰਧਾਨ ਦੇ ਹਸਤਾਖ਼ਰਾਂ ਦੇ ਨਾਲ ਪਾਰਟੀ ਵਲੋਂ ਇਹ ਪੱਤਰ ਜਾਰੀ ਕੀਤਾ ਗਿਆ ਹੈ।

ਰਾਜਾ ਵੜਿੰਗ ਦੀ ਵੱਡੀ ਕਾਰਵਾਈ
ਰਾਜਾ ਵੜਿੰਗ ਦੀ ਵੱਡੀ ਕਾਰਵਾਈ

By

Published : Jun 9, 2022, 6:31 AM IST

ਚੰਡੀਗੜ੍ਹ/ਬਰਨਾਲਾ: ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੰਭਾਲਦੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਰਾਜਾ ਵੜਿੰਗ ਵਲੋਂ ਕਈ ਤਰ੍ਹਾਂ ਦੇ ਸਖ਼ਤ ਕਦਮ ਵੀ ਚੁੱਕੇ ਜਾ ਰਹੇ ਹਨ। ਇਸ ਦੇ ਚੱਲਦਿਆਂ ਰਾਜਾ ਵੜਿੰਗ ਵਲੋਂ ਇਕ ਸਾਬਕਾ ਵਿਧਾਇਕ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ।

ਰਾਜਾ ਵੜਿੰਗ ਦੀ ਵੱਡੀ ਕਾਰਵਾਈ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕਾਂਗਰਸ ਪਾਰਟੀ ਤੋਂ ਬਾਹਰ ਕੀਤਾ ਗਿਆ ਹੈ। ਕਾਂਗਰਸ ਪ੍ਰਧਾਨ ਦੇ ਹਸਤਾਖ਼ਰਾਂ ਦੇ ਨਾਲ ਪਾਰਟੀ ਵਲੋਂ ਇਹ ਪੱਤਰ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਹਰਚੰਦ ਕੌਰ ਬਰਨਾਲਾ ਜ਼ਿਲ੍ਹੇ ਦੇ ਹਲਕਾ ਮਹਿਲ ਕਲਾਂ ਤੋਂ ਦੋ ਵਾਰ ਕਾਂਗਰਸ ਦੀ ਵਿਧਾਇਕ ਰਹਿ ਚੁੱਕੀ ਹੈ। ਪ੍ਰਧਾਨ ਰਾਜਾ ਵੜਿੰਗ ਵਲੋਂ ਹਰਚੰਦ ਕੌਰ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਕਾਰਵਾਈ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਰਾਜਾ ਵੜਿੰਗ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਜਦੋਂ ਤੱਕ ਉਹ ਪਾਰਟੀ ਪ੍ਰਧਾਨ ਦੇ ਅਹੁਦੇ 'ਤੇ ਤਾਇਨਾਤ ਹਨ, ਉਹ ਅਜਿਹੇ ਕੰਮ ਕਰਨਗੇ ਕਿ ਲੋਕ ਯਾਦ ਰੱਖਣਗੇ।

ਦੱਸ ਦਈਏ ਕਿ ਹਾਲ ਹੀ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਬੀਬੀ ਹਰਚੰਦ ਕੌਰ ਨੇ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ ਅਤੇ ਉਹ 'ਆਪ' ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੋਂ ਚੋਣ ਹਾਰ ਗਏ ਸਨ।

ਇਹ ਵੀ ਪੜ੍ਹੋ:SAD ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਜੇਲ੍ਹ 'ਚ ਮਜੀਠੀਆ ਦੀ ਜਾਨ ਨੂੰ ਦੱਸਿਆ ਖਤਰਾ

ABOUT THE AUTHOR

...view details