ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਚੱਲ ਵਿਵਾਦ ਨੂੰ ਸੁਲਝਾਉਣ ਦੇ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜੋ: 'ਹਰੀਸ਼ ਰਾਵਤ ਸਿੱਖ ਜਗਤ ਤੋਂ ਮੰਗੇ ਮੁਆਫੀ'
ਮਿਲੀ ਜਾਣਕਾਰੀ ਮੁਤਾਬਿਕ ਹਰੀਸ਼ ਰਾਵਤ ਕਰੀਬ ਇੱਕ ਵਜੇ ਸਿਸਵਾ ਫਾਰਮ ’ਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨਗੇ। ਬੀਤੇ ਦਿਨ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਹਰੀਸ਼ ਰਾਵਤ ਨੇ ਦੱਸਿਆ ਕਿ ਉਹ ਦੋ ਦਿਨ ਦੇ ਦੌਰੇ ’ਤੇ ਆਏ ਹਨ ਇਸ ਦੌਰਾਨ ਉਹ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨਗੇ।
ਬੀਤੇ ਦਿਨ ਰਾਵਤ ਨੇ ਸਿੱਧੂ ਨਾਲ ਕੀਤੀ ਮੁਲਾਕਾਤ
ਦੱਸ ਦਈਏ ਕਿ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜੀਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ , ਪਵਨ ਗੋਇਲ ਅਤੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਸੀ। ਸਿੱਧੂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਬਿਆਨ ਸਾਹਮਣੇ ਆਇਆ। ਜਿਸ ਚ ਉਨ੍ਹਾਂ ਨੇ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਿਆਸਤ ਕਾਫੀ ਗਰਮਾ ਗਈ ਹੈ। ਉੱਥੇ ਹੀ ਜਦੋ ਮੀਡੀਆ ਵੱਲੋਂ ਉਨ੍ਹਾਂ ਨੂੰ ਕਾਂਗਰਸ ਵਿਵਾਦਾਂ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹ ਵਿਵਾਦਾਂ ’ਤੇ ਕੋਈ ਸਪੱਸ਼ਟ ਜਵਾਬ ਨਾ ਦੇਣ ਦੀ ਬਜਾਏ ਕੰਨ੍ਹੀਂ ਕਤਰਾਉਂਦੇ ਹੀ ਨਜ਼ਰ ਆਏ।
ਇਹ ਵੀ ਪੜੋ: ਹਰੀਸ਼ ਰਾਵਤ ਨੇ ਛੇੜਿਆ ਨਵਾਂ ਵਿਵਾਦ, ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਨੂੰ ਦੱਸਿਆ 'ਪੰਜ ਪਿਆਰੇ'